ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਦਾ ਆਇਆ ਸਖਤ ਹੁਕਮ
ਚੰਡੀਗੜ੍ਹ, ਵਿਨੋਦ ਸ਼ਰਮਾ –ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਵੱਡੀ ਖਬਰ ਸੁਪਰੀਮ ਕੋਰਟ ਤੋਂ ਆ ਰਹੀ ਹੈ ਇੱਕ ਪਾਸੇ ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਸੂਬੇ ਦੀਆਂ ਸਰਹੱਦਾਂ ‘ਤੇ ਧਰਨਾ ਲਾਈ ਬੈਠੇ ਹਨ, ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ‘ਤੇ ਬੈਠੇ ਹਨ। ਇਸ ਦੇ ਚੱਲਦੇ ਪੰਜਾਬ ਦੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ ਤੇ ਕਿਹਾ ਹੈ ਕਿ ਅੰਦੋਲਨ ਨਾਲੋਂ ਉਨ੍ਹਾਂ ਦੀ ਜਾਨ ਤੇ ਸਿਹਤ ਦਾ ਵਿਸ਼ੇਸ਼ ਧਿਆਨ ਰਖਿਆ ਜਾਵੇ ਉਨ੍ਹਾਂ ਨੂੰ ਜ਼ਬਰਦਸਤੀ ਨਾਂ ਕੀਤੀ ਜਾਵੇ ਤੇ ਸਿਹਤ ਸਹੁਲਤ ਮੁਹਇਆ ਕਰਵਾਈ ਜਾਵੇ