



ਚੰਡੀਗੜ੍ਹ:Kulwant Singh Regignation:ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਜ਼ਿੰਮੇਵਾਰੀ ਸੰਭਾਲਣ ਤੋਂ ਕੁਝ ਦਿਨ ਬਾਅਦ ਹੀ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦੇ ਦਿੱਤਾ।
ਹੁਣ ਐਸੋਸੀਏਸ਼ਨ ਨੂੰ ਅਗਲੇ 15 ਦਿਨਾਂ ਦੇ ਅੰਦਰ ਇਕ ਨਵਾਂ ਜਨਰਲ ਸਕੱਤਰ ਚੁਣਨਾ ਪਵੇਗਾ। ਕੁਲਵੰਤ ਸਿੰਘ ਰਾਜਨੀਤੀ ਵਿਚ ਇਕ ਜਾਣਿਆ-ਪਛਾਣਿਆ ਨਾਮ ਹੋ ਸਕਦਾ ਹੈ, ਪਰ ਉਹ ਕ੍ਰਿਕਟ ਪ੍ਰਸ਼ਾਸਨ ਵਿਚ ਇਕ ਨਵਾਂ ਚਿਹਰਾ ਸੀ।
2022 ਦੇ ਆਪਣੇ ਚੋਣ ਹਲਫ਼ਨਾਮੇ ਅਨੁਸਾਰ, ਉਹ ਪੰਜਾਬ ਦੇ ਸਭ ਤੋਂ ਅਮੀਰ ਵਿਧਾਇਕਾਂ ਵਿਚੋਂ ਇਕ ਹਨ ਅਤੇ ਉਨ੍ਹਾਂ ਕੋਲ 251 ਕਰੋੜ ਰੁਪਏ ਦੀ ਜਾਇਦਾਦ ਹੈ। ਪਹਿਲਾਂ, ਉਹ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨਾਲ ਸਰਗਰਮ ਸਨ, ਪਰ 2022 ਦੀਆਂ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਿੱਤੇ ਸਨ।





