



ਇਸ ਦਵਾਈਆਂ ਵਾਲੀ ਦੁਕਾਨ ਤੇ ਹੋਈ ਛਾਪੇਮਾਰੀ ਨਸ਼ੀਲੀਆਂ ਗੋਲੀਆਂ ਬਰਾਮਦ
ਬਰਨਾਲਾ, ਲੋਕ ਬਾਣੀ –ਸਰਕਾਰੀ ਅਧਿਕਾਰੀਆਂ ਤੇ ਪੁਲਿਸ ਥਾਣਾ ਰੂੜੇਕੇ ਕਲਾਂ ਬਰਨਾਲਾ ਦੀ ਅਗਵਾਈ ਵਿਚ ਗਠਿਤ ਕੀਤੀ ਪੁਲਿਸ ਅਤੇ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਨੇ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਕਸਬਾ ਧੌਲਾ ਦੇ ਸ਼ਹਿਰ ਵਿਚ ਸਥਿਤ ਇਕ ਦਵਾਈਆਂ ਦੀ ਦੁਕਾਨ ’ਤੇ ਛਾਪੇਮਾਰੀ ਕਰਕੇ ਨਸ਼ੀਲੀਆਂ ਗੋਲੀਆਂ ਤੇ ਕੈਪੂਸਲ ਫੜਨ ਦਾ ਦਾਅਵਾ ਕੀਤਾ ਹੈ। ਟੀਮ ਵਲੋਂ ਦੁਕਾਨ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਹੈ ਜਿਸ ਨਾਲ ਪੂਰੇ ਇਲਾਕੇ ਵਿੱਚ ਸਖਤੀ ਵਧਾ ਦਿੱਤੀ ਗਈ ਹੈ





