



- ਪੰਜਾਬ ਦੇ ਲੋਕਾਂ ਲਈ ਮੌਸਮ ਵਿਭਾਗ ਦਾ ਹੋਇਆ ਅਲਰਟ ਜਾਰੀ
ਚੰਡੀਗੜ੍ਹ, ਵਿਨੋਦ ਸ਼ਰਮਾ –ਸਾਲ ਦੇ ਅਖੀਰ ਵਿਚ ਜ਼ੇਕਰ ਤੁਸੀਂ ਬਾਹਰ ਜਾਣ ਦਾ ਪ੍ਰੋਗਰਾਮ ਹੈ ਤਾਂ ਜ਼ਰਾ ਸੋਚ-ਸਮਝ ਕੇ ਨਿਕਲੋ, ਕਿਉਂਕਿ ਮੌਸਮ ਵਿਭਾਗ ਵੱਲੋਂ ਅੱਜ ਤੋਂ ਸੂਬੇ ਦੇ ਬਦਲੇ ਮੌਸਮ ਮਿਜ਼ਾਜ ਨੂੰ ਲੈਕੇ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ। ਪੰਜਾਬ ‘ਚ ਅੱਜ ਸਵੇਰ ਤੋਂ ਹੀ ਸੀਤ ਲਹਿਰ ਦੇ ਨਾਲ ਬੂੰਦਾਬਾਂਦੀ ਸ਼ੁਰੂ ਹੋ ਗਈ ਹੈ। ਯੈਲੋ ਅਲਰਟ ਜ਼ਾਰੀ ਕਰਦਿਆਂ ਮੌਸਮ ਵਿਭਾਗ ਨੇ ਪੰਜਾਬ ਦੇ 21 ਜ਼ਿਲ੍ਹਿਆਂ (ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਾਲੇਰਕੋਟਲਾ) ‘ਚ ਹਨ੍ਹੇਰੀ, ਬਿਜਲੀ ਚਮਕਣ ਅਤੇ ਤੂਫ਼ਾਨ ਨਾਲ ਮੀਂਹ ਦੀ ਵੱਡੀ ਚਿਤਾਵਨੀ ਦਿੱਤੀ ਹੈ। ਇਸ ਦੇ ਇਲਾਵਾ ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ 27 ਦਸੰਬਰ ਤੋਂ ਲੈ ਕੇ 2 ਜਨਵਰੀ ਤੱਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੇ ਤੋਂ ਮੱਧਮ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਸਬੰਧੀ ਦੱਸਿਆ ਗਿਆ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਗੜ੍ਹੇ ਪੈਣ ਦੀ ਵੀ ਸੰਭਾਵਨਾ ਹੈ।


