



ਹੁਸ਼ਿਆਰਪੁਰ ਦੇ ਮੁਕੇਰੀਆਂ ਤੋਂ ਟਰੱਕ ਯੂਨੀਅਨ ਦੇ ਵਿਚ ਰੌਲਾ ਪੈਣ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਇਨ੍ਹਾਂ ਸਭ ਤੇ ਦਰਮਿਆਨ ਟਰੱਕ ਯੂਨੀਅਨ ਦੇ ਪ੍ਰਧਾਨ ਦੇ ਕਤਲ ਕੀਤੇ ਜਾਣ ਦੇ ਇਲਜ਼ਾਮ ਲੱਗੇ ਹਨ। ਮ੍ਰਿਤਕ ਦੀ ਪਛਾਣ ਹਰਭਜਨ ਸਿੰਘ ਅਟਵਾਲ ਵਜੋਂ ਹੋਈ ਹੈ। ਕੰਧ ਬਣਾਉਣ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਤੇ ਦੂਜੀ ਧਿਰ ‘ਤੇ ਟਰੱਕ ਯੂਨੀਅਨ ਦੇ ਪ੍ਰਧਾਨ ਦਾ ਕਤਲ ਕੀਤੇ ਜਾਣ ਦੇ ਇਲਜ਼ਾਮ ਲੱਗੇ ਹਨ। ਦੱਸ ਦੇਈਏ ਕਿ ਦੋਵੇਂ ਧਿਰਾਂ ਵੱਲੋਂ ਜੰਮ ਕੇ ਹੰਗਾਮਾ ਕੀਤਾ ਗਿਆ। ਸੜਕ ‘ਤੇ ਇੱਟਾਂ-ਰੋੜੇ ਖਿਲਰੇ ਪਏ ਹਨ। ਯੂਨੀਅਨ ਵਿਚ ਕੰਧ ਬਣਾਉਣ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋਈਆਂ ਤੇ ਮਾਮਲਾ ਕਾਫੀ ਭਖ ਗਿਆ ਤੇ ਦੋਵਾਂ ਵੱਲੋਂ ਇਕ-ਦੂਜੇ ‘ਤੇ ਇੱਟਾਂ-ਰੋੜੇ ਚਲਾਏ ਗਏ। ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਯੂਨੀਅਨ ਵਿਚ ਕੰਧ ਬਣਾਉਣ ਨੂੰ ਲੈ ਕੇ ਵਿਵਾਦ ਸ਼ੁਰੂ ਹੋਇਆ ਤੇ ਵਿਵਾਦ ਇੰਨਾ ਵਧ ਗਿਆ ਕਿ ਯੂਨੀਅਨ ਦੇ ਪ੍ਰਧਾਨ ਦਾ ਕਤਲ ਕਰ ਦਿੱਤਾ ਗਿਆ। ਪਿਛਲੇ ਕੁਝ ਸਮੇਂ ਤੋਂ ਜ਼ਮੀਨ ਨੂੰ ਲੈ ਕੇ ਦੋਵੇਂ ਧਿਰਾਂ ਵਿਚ ਵਿਵਾਦ ਚੱਲ ਰਿਹਾ ਸੀ।





