



ਜੰਮੂ-ਕਸ਼ਮੀਰ:Operation Mahadev Pahalgam:ਸ਼੍ਰੀਨਗਰ ਜ਼ਿਲ੍ਹੇ ਦੇ ਹਰਵਾਨ ਇਲਾਕੇ ਵਿੱਚ ਫੌਜ ਦਾ ਆਪ੍ਰੇਸ਼ਨ ਮਹਾਦੇਵ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ, ਸੋਮਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਗੋਲੀਬਾਰੀ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਇਹ ਆਪ੍ਰੇਸ਼ਨ ਜੰਗਲੀ ਖੇਤਰ ਵਿੱਚ ਚੱਲ ਰਿਹਾ ਹੈ, ਜਿੱਥੇ ਸ਼ੱਕੀ ਅੱਤਵਾਦੀਆਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰ ਲਈ।
ਮੁੱਢਲੀ ਜਾਣਕਾਰੀ ਅਨੁਸਾਰ, ਫੌਜ ਨੇ ਸ਼੍ਰੀਨਗਰ ਜ਼ਿਲ੍ਹੇ ਦੇ ਹਰਵਾਨ ਇਲਾਕੇ ਵਿੱਚ ਅੱਤਵਾਦੀਆਂ ਨੂੰ ਘੇਰ ਲਿਆ। ਗੋਲੀਬਾਰੀ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਹਨ। ਜਦੋਂ ਕਿ ਦੋ ਅੱਤਵਾਦੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜੰਗਲ ਵਿੱਚ ਅਜੇ ਵੀ ਹੋਰ ਅੱਤਵਾਦੀ ਘਿਰੇ ਹੋ ਸਕਦੇ ਹਨ। ਹਾਲਾਂਕਿ, ਅੱਤਵਾਦੀਆਂ ਦੇ ਮਾਰੇ ਜਾਣ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ:https://lokbani.com/police-encounter-faridkot/
ਸੂਤਰਾਂ ਦਾ ਕਹਿਣਾ ਹੈ ਕਿ ਮਾਰੇ ਗਏ ਅੱਤਵਾਦੀ ਪਹਿਲਗਾਮ ਹਮਲੇ ਨਾਲ ਜੁੜੇ ਹੋ ਸਕਦੇ ਹਨ। ਇਸ ਤੋਂ ਪਹਿਲਾਂ, ਸ਼੍ਰੀਨਗਰ ਸਥਿਤ ਫੌਜ ਦੀ ਚਿਨਾਰ ਕੋਰ ਨੇ ਆਪਣੇ ਐਕਸ ਹੈਂਡਲ ‘ਤੇ ਪੋਸਟ ਕੀਤਾ ਹੈ। “ਲਿਡਵਾਸ ਦੇ ਜਨਰਲ ਖੇਤਰ ਵਿੱਚ ਸੰਪਰਕ ਸਥਾਪਤ ਕੀਤਾ ਗਿਆ ਹੈ। ਆਪ੍ਰੇਸ਼ਨ ਮਹਾਦੇਵ ਆਪ੍ਰੇਸ਼ਨ ਚੱਲ ਰਿਹਾ ਹੈ।” ਇਸ ਕਾਰਵਾਈ ਵਿੱਚ 50 ਰਾਸ਼ਟਰੀ ਰਾਈਫਲਜ਼ (RR), 24 RR, ਸ੍ਰੀਨਗਰ ਪੁਲਿਸ ਅਤੇ CRPF ਦੀਆਂ ਟੀਮਾਂ ਸ਼ਾਮਲ ਹਨ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਲਾਕੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੰਭਾਵਨਾ ਹੈ, ਜਿਸ ਕਾਰਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।





