• Wednesday, 27 May 2026
Advertisement Advertisement
17 ਪੰਜਾਬੀ ਨੋਜਵਾਨ ਜ਼ਬਰ ਵਸੂਲੀ ਮਾਮਲੇ ਵਿਚ ਕੈਨੇਡਾ 'ਚ ਕਾਬੂ ਕੀਤੇ ਗਏ

27 May 2026

17 ਪੰਜਾਬੀ ਨੋਜਵਾਨ ਜ਼ਬਰ ਵਸੂਲੀ ਮਾਮਲੇ ਵਿਚ ਕੈਨੇਡਾ 'ਚ ਕਾਬੂ ਕੀਤੇ ਗਏ

ਕੈਨੇਡਾ,ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਕੈਨੇਡਾ ਵਿੱਚ ਵਾਰਦਾਤਾਂ ਕਰਨ ਵਾਲਿਆਂ ਨੂੰ ਪੁਲਿਸ ਵੱਲੋਂ 17 ਪੰਜਾਬੀ ਮੂਲ ਦੇ ਨੌਜਵਾਨ ਗ੍ਰਿਫਤਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਜਬਰੀ ਉਗਰਾਹੀ, ਗੋਲੀਬਾਰੀ ਅਤੇ ਅਗਜ਼ਨੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਅਪਰਾਧਿਕ ਨੈੱਟਵਰਕ ਦੇ 17 ਜਣਿਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜੋ ਪੰਜਾਬੀ ਮੂਲ ਦੇ ਹਨ। ਇਹ ਗਰੋਹ ਗਰੇਟਰ ਟੋਰਾਂਟੋ ਏਰੀਆ (GTA) ਵਿੱਚ ਦੱਖਣੀ ਏਸ਼ਿਆਈ ਕਾਰੋਬਾਰੀਆਂ ਨੂੰ ਆਪਣਾ ਨਿਸ਼ਾਨਾ ਬਣਾਉਂਦਾ ਸੀ।
ਪੀਲ ਰੀਜਨਲ ਪੁਲੀਸ ਨੇ ਦੱਸਿਆ ਕਿ ਫੋਰ ਬ੍ਰਦਰਜ਼ (For Brothers) ਵਜੋਂ ਜਾਣੇ ਜਾਂਦੇ ਇਸ ਅਪਰਾਧਿਕ ਗਰੋਹ ਨੇ ਬਰੈਂਪਟਨ, ਮਿਸੀਸਾਗਾ, ਕੈਲੇਡਨ ਅਤੇ ਬ੍ਰਿਟਿਸ਼ ਕੋਲੰਬੀਆ ਦੇ ਕਈ ਹਿੱਸਿਆਂ ਵਿੱਚ ਰੈਸਟੋਰੈਂਟਾਂ, ਟਰੱਕਿੰਗ ਕੰਪਨੀਆਂ ਅਤੇ ਹੋਰ ਕਾਰੋਬਾਰੀਆਂ ਵਿਰੁੱਧ ਕਈ ਹਿੰਸਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਇਸ ਸੰਗਠਿਤ ਅਪਰਾਧਿਕ ਨੈੱਟਵਰਕ ਦੇ ਤਾਰ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਨਾਲ ਵੀ ਜੁੜੇ ਹੋਏ ਹਨ। ਇਹ ਗਰੋਹ ਸਥਾਨਕ ਕਾਰੋਬਾਰੀਆਂ ਨੂੰ ਡਰਾ-ਧਮਕਾ ਕੇ ਮੋਟੀਆਂ ਰਕਮਾਂ ਵਸੂਲਦਾ ਸੀ।
ਇਸ ਮਾਮਲੇ ਦੀ ਜਾਂਚ ਦਸੰਬਰ 2025 ਵਿੱਚ ਇੱਕ ਸਾਂਝੇ ਫੋਰਸ ਅਪ੍ਰੇਸ਼ਨ (Joint Forces Operation) ਵਜੋਂ ਸ਼ੁਰੂ ਹੋਈ ਸੀ, ਜਿਸ ਵਿੱਚ ਪੀਲ ਰੀਜਨਲ ਪੁਲੀਸ, ਓਂਟਾਰੀਓ ਪ੍ਰੋਵਿੰਸ਼ੀਅਲ ਪੁਲੀਸ (OPP), ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA), ਅਮਰੀਕਾ ਦੀ ਜਾਂਚ ਏਜੰਸੀ FBI ਅਤੇ FINTRAC ਸ਼ਾਮਲ ਸਨ। ਪੁਲੀਸ ਨੇ 17 ਜਣਿਆਂ ਨੂੰ ਕਾਬੂ ਕੀਤਾ ਜੋ 24 ਵਾਰਦਾਤਾਂ ਨਾਲ ਜੁੜੇ ਹੋਏ ਹਨ, ਜਿਨ੍ਹਾਂ ਵਿੱਚੋਂ 16 ਬਹੁਤ ਹਿੰਸਕ ਘਟਨਾਵਾਂ ਸਨ।
ਫੋਰ ਬ੍ਰਦਰਜ਼ ਗਰੁੱਪ ਵੱਲੋਂ ਕੀਤੀਆਂ ਗਈਆਂ ਇਨ੍ਹਾਂ ਵਾਰਦਾਤਾਂ ਵਿੱਚ ਅੱਗ ਲਗਾਉਣ ਅਤੇ ਕਈ ਗੋਲੀਬਾਰੀ ਦੀਆਂ ਘਟਨਾਵਾਂ ਸ਼ਾਮਲ ਹਨ, ਜਿਨ੍ਹਾਂ ਦੌਰਾਨ 324 ਰੌਂਦ ਗੋਲੀਆਂ ਚਲਾਈਆਂ ਗਈਆਂ। ਇੱਕ ਘਟਨਾ ਵਿੱਚ ਦੋ ਜਣਿਆਂ ਨੇ ਕੈਲੇਡਨ ਵਿੱਚ ਇੱਕ ਰਿਹਾਇਸ਼ੀ ਪਤੇ ‘ਤੇ ਗੋਲੀਬਾਰੀ ਕੀਤੀ ਤੇ ਉਸ ਤੋਂ ਘਰ ਨੂੰ ਅੱਗ ਲਾ ਦਿੱਤੀ। ਇਸ ਦੇ ਕੁਝ ਮਿੰਟਾਂ ਬਾਅਦ ਹੀ ਬਰੈਂਪਟਨ ਵਿੱਚ ਇੱਕ ਕਾਰੋਬਾਰੀ ਅਦਾਰੇ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਗਈ।
 

Published on: 27 May 2026

Amandeep Mehra
📣 Share this post

Latest News