• Thursday, 26 February 2026
Advertisement Advertisement
50000 ਰੁਪਏ ਰਿਸ਼ਵਤ ਮੰਗਣ ਵਾਲਾ ਸਰਪੰਚ, ਪੰਜਾਬ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

26 Feb 2026 | 17 Views

50000 ਰੁਪਏ ਰਿਸ਼ਵਤ ਮੰਗਣ ਵਾਲਾ ਸਰਪੰਚ, ਪੰਜਾਬ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 24 ਫਰਵਰੀ 2026/ਲੋਕ ਬਾਣੀ 

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜ਼ਿਲ੍ਹਾ ਐਸਏਐਸ ਨਗਰ ਦੇ ਪਿੰਡ ਦੇਵੀਨਗਰ (ਅਭਰਾਵਨ) ਦੇ ਸਰਪੰਚ ਗੁਰਚਰਨ ਸਿੰਘ ਨੇ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਪੁਲੀਸ ਕੋਲ ਜ਼ਬਤ ਸੀ, ਨੂੰੰ ਥਾਣਾ ਬਨੂੜ ਤੋਂ ਛੁਡਾਉਣ ਬਦਲੇ 100000 ਰੁਪਏ ਰਿਸ਼ਵਤ ਮੰਗੀ ਸੀ।ਸ਼ਿਕਾਇਤਕਰਤਾ ਦੀ ਵਾਰ-ਵਾਰ ਬੇਨਤੀ ’ਤੇ ਦੋਸ਼ੀ ਸਰਪੰਚ ਨਾਲ ਸੌਦਾ 50000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਰਿਸ਼ਵਤ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।ਇਸ ਸਬੰਧੀ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਐਸਏਐਸ ਨਗਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

 

Published on: 26 Feb 2026

Amandeep Mehra
📣 Share this post

Latest News