• Tuesday, 19 May 2026
Advertisement Advertisement
8 ਵੀ ਜਮਾਤ ਦੇ ਵਿਦਿਆਰਥੀ ਨੂੰ ਗੱਡੀ ਨੇ ਦਰੜਿਆ ਤੇ ਹੋਈ ਮੌਤ

18 May 2026

8 ਵੀ ਜਮਾਤ ਦੇ ਵਿਦਿਆਰਥੀ ਨੂੰ ਗੱਡੀ ਨੇ ਦਰੜਿਆ ਤੇ ਹੋਈ ਮੌਤ

ਤਰਨ ਤਾਰਨ,ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਅੱਜ ਸਵੇਰੇ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਰੋਜ਼ਾਨਾ ਦੀ ਤਰ੍ਹਾਂ ਘਰੋਂ ਸਕੂਲ ਜਾ ਰਹੇ ਅੱਠਵੀਂ ਜਮਾਤ ਦੇ ਇੱਕ ਮਾਸੂਮ ਵਿਦਿਆਰਥੀ ਦੀ ਗੈਸ ਸਿਲੰਡਰਾਂ ਨਾਲ ਲੱਦੀ ਇੱਕ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਧੀਰਜ ਤੇਜਪਾਲ ਵਜੋਂ ਹੋਈ ਹੈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਬੱਚੇ ਦੇ ਦੁਖੀ ਪਿਤਾ ਨਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰੇ ਵੀ ਹੱਸਦਾ-ਖੇਡਦਾ ਸਕੂਲ ਜਾਣ ਲਈ ਘਰੋਂ ਨਿਕਲਿਆ ਸੀ। ਪਰ ਰਸਤੇ ਵਿੱਚ ਤੇਜ਼ ਰਫ਼ਤਾਰ ਗੈਸ ਸਿਲੰਡਰ ਵਾਲੀ ਗੱਡੀ ਨੇ ਮਾਸੂਮ ਬੱਚੇ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਬੱਚੇ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਇਸ ਦਿਲ ਕੰਬਾਊ ਹਾਦਸੇ ਤੋਂ ਬਾਅਦ ਮ੍ਰਿਤਕ ਬੱਚੇ ਦੇ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੀੜਤ ਪਰਿਵਾਰ ਨੇ ਤਰਨ ਤਾਰਨ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਲਾਪ੍ਰਵਾਹੀ ਨਾਲ ਗੱਡੀ ਚਲਾ ਕੇ ਮਾਸੂਮ ਦੀ ਜਾਨ ਲੈਣ ਵਾਲੇ ਦੋਸ਼ੀ ਡਰਾਈਵਰ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਇਆ ਜਾਵੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Published on: 18 May 2026

Amandeep Mehra
📣 Share this post

Latest News