• Tuesday, 11 August 2026
Advertisement Advertisement
ਆਪ ਸਰਕਾਰ ਚ ਪੰਜਾਬ ਪੁਲਿਸ ਵਾਲੇ ਦੀ ਕਰਤੂਤ ਪੜੋ

11 Aug 2026

ਆਪ ਸਰਕਾਰ ਚ ਪੰਜਾਬ ਪੁਲਿਸ ਵਾਲੇ ਦੀ ਕਰਤੂਤ ਪੜੋ

   ਗੁਰੂਹਰਸਹਾਏ  . ਲੋਕ ਬਾਣੀ --ਇਸ ਵਾਲੇ ਦੀ ਵੱਡੀ ਖ਼ਬਰ ਗੁਰੂਹਰਸਹਾਏ ਤੋਂ ਆ ਰਹੀ ਹੈ ਜਿਥੇ   ਗੁਰੂਹਰਸਹਾਏ  ਥਾਣੇ ਵਿਚ ਤਾਇਨਾਤ ਇਕ ਪੁਲਿਸ ਮੁਲਾਜ਼ਮ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਥਾਣੇ ਅੰਦਰੋਂ ਹੀ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਮਾਮਲੇ ਨੇ ਪੁਲਿਸ ਵਿਭਾਗ ਵਿਚ ਵੀ ਹਲਚਲ ਪੈਦਾ ਕਰ ਦਿੱਤੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ।ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਸਪਾਲ ਚੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰੂਹਰਸਹਾਏ ਥਾਣੇ ਵਿਚ ਤਾਇਨਾਤ ਸਿਪਾਹੀ ਏਕਜੋਤ ਆਪਣੇ ਸਾਥੀਆਂ ਨਾਲ ਮਿਲ ਕੇ ਥਾਣੇ ਵਿਚੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਕੰਮ ਕਰਦਾ ਸੀ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਗੋਲੂ ਕਾ ਮੋੜ ਤੋਂ ਗੁਰੂਹਰਸਹਾਏ ਵੱਲ ਆ ਰਹੇ ਸ਼ੱਕੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਪਿੰਡ ਮੋਹਣ ਕੇ ਵਿਖੇ ਨਾਕਾਬੰਦੀ ਕੀਤੀ।ਨਾਕੇ ਦੌਰਾਨ ਪੁਲਿਸ ਨੇ ਚੈਕਿੰਗ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਏਕਜੋਤ, ਜਸਪ੍ਰੀਤ ਅਤੇ ਲਵਿਸ਼ ਵਜੋਂ ਦੱਸੀ ਹੈ। ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਵਲੋਂ ਪੁਲਿਸ ਨੂੰ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਪੁਲਿਸ ਵਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕਥਿਤ ਤੌਰ ’ਤੇ ਕਦੋਂ ਤੋਂ ਥਾਣੇ ਵਿਚੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚ ਰਹੇ ਸਨ ਅਤੇ ਇਸ ਮਾਮਲੇ ਵਿਚ ਹੋਰ ਕਿੰਨੇ ਵਿਅਕਤੀ ਸ਼ਾਮਲ ਹਨ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਕੀਤੀ ਜਾ ਰਹੀ ਪੁੱਛਗਿੱਛ ਤੋਂ ਬਾਅਦ ਮਾਮਲੇ ਸਬੰਧੀ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

Published on: 11 Aug 2026

Amandeep Mehra
📣 Share this post