ਅੱਜ ਪੰਜਾਬ ਬੰਦ ਨੂੰ ਮਿਲ ਰਿਹਾ ਲੋਕਾਂ ਦਾ ਸਮਰਥਨ
ਜਲੰਧਰ, ਲੋਕ ਬਾਣੀ --ਜਲੰਧਰ ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਜਲੰਧਰ ਸਮੇਤ ਪੂਰੇ ਸੂਬੇ ਨੂੰ ਭਰਵਾਂ ਸਮਰਥਣ ਮਿਲ ਰਿਹਾ ਹੈ ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਜੇਲਾਂ ਅੰਦਰ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਹ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਇਸ ਦੌਰਾਨ ਬਾਜ਼ਾਰ ਪੂਰੀ ਤਰ੍ਹਾਂ ਨਾਲ ਬੰਦ ਹਨ ਤੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ
