ਚੰਡੀਗ੍ਹੜ,ਲੋਕਬਾਣੀ--ਚੰਡੀਗ੍ਹੜ ਸ਼ਹਿਰ ਦੀ ਵੱਡੀ ਖ਼ਬਰ ਪੰਜਾਬ ਵਿੱਚ ਮੌਸਮ ਸਾਫ਼ ਹੁੰਦਿਆਂ ਹੀ ਗਰਮੀ ਨੇ ਇੱਕ ਵਾਰ ਫਿਰ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਬੀਤੇ ਦਿਨ ਸੂਬੇ ਦੇ ਕਈ ਹਿੱਸਿਆਂ ਵਿੱਚ ਪਾਰਾ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਮੌਸਮ ਵਿਭਾਗ ਮੁਤਾਬਕ ਅੱਜ ਬੁੱਧਵਾਰ ਤੋਂ ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਵੱਡਾ ਫੇਰਬਦਲ ਦੇਖਣ ਨੂੰ ਮਿਲੇਗਾ। ਵਿਭਾਗ ਵੱਲੋਂ ਤਿੰਨ ਦਿਨਾਂ ਲਈ ‘ਓਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਹਾਲੇ ਵੀ ਆਮ ਤਾਪਮਾਨ ਨਾਲੋਂ 4.2 ਡਿਗਰੀ ਘੱਟ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ 40.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਤਿੰਨ ਦਿਨਾਂ ਲਈ ‘ਓਰੇਂਜ ਅਲਰਟ’ ਜਾਰੀ
ਮੌਸਮ ਵਿਭਾਗ ਮੁਤਾਬਕ ਬੁੱਧਵਾਰ ਤੋਂ ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਵੱਡਾ ਫੇਰਬਦਲ ਦੇਖਣ ਨੂੰ ਮਿਲੇਗਾ। ਵਿਭਾਗ ਵੱਲੋਂ ਤਿੰਨ ਦਿਨਾਂ ਲਈ ‘ਓਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ।ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਦੇ ਨਾਲ ਮੀਂਹ ਪੈਣ ਅਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ (ਝੱਖੜ) ਚੱਲਣ ਦੀ ਸੰਭਾਵਨਾ ਹੈ।ਮੌਸਮ ਵਿੱਚ ਆਉਣ ਵਾਲੀ ਇਸ ਤਬਦੀਲੀ ਕਾਰਨ ਅਗਲੇ ਕੁਝ ਦਿਨਾਂ ਵਿੱਚ ਤਾਪਮਾਨ ਵਿੱਚ 4 ਡਿਗਰੀ ਤੱਕ ਦੀ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।ਇਸ ਤੋਂ ਇਲਾਵਾ 6 ਅਤੇ 7 ਜੂਨ ਨੂੰ ਵੀ ਸੂਬੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ 2.8 ਡਿਗਰੀ ਦਾ ਵਾਧਾ ਹੋਇਆ ਹੈ, ਜਿੱਥੇ ਸਭ ਤੋਂ ਘੱਟ ਤਾਪਮਾਨ 21.8 ਡਿਗਰੀ ਸੈਲਸੀਅਸ ਰੂਪਨਗਰ ਵਿਖੇ ਦਰਜ ਕੀਤਾ ਗਿਆ।ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ।ਹਾਲਾਂਕਿ, ਇਹ ਹਾਲੇ ਵੀ ਆਮ ਤਾਪਮਾਨ ਨਾਲੋਂ 4.2 ਡਿਗਰੀ ਘੱਟ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ 40.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਝੋਨੇ ਦੀ ਫ਼ਸਲ ਲਈ ਵਰਦਾਨ ਸਾਬਤ ਹੋ ਰਿਹਾ ਹੈ ਮੀਂਹ
ਪੰਜਾਬ ਖੇਤੀਬਾੜੀ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਹਾਲ ਹੀ ਵਿੱਚ ਹੋਈ ਬਾਰਸ਼ ਝੋਨੇ ਦੀ ਫ਼ਸਲ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਨਾਲ ਕਿਸਾਨਾਂ ਨੂੰ ਸਿੰਚਾਈ ਦੀ ਲੋੜ ਘੱਟ ਪਈ ਹੈ, ਜਿਸ ਨਾਲ ਜ਼ਮੀਨੀ ਪਾਣੀ ਦੇ ਬਚਾਅ ਵਿੱਚ ਵੱਡੀ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਮੀਂਹ ਦਾ ਪਾਣੀ ਘੁਲਣਸ਼ੀਲ ਨਾਈਟ੍ਰੋਜਨ ਨੂੰ ਸਿੱਧਾ ਫ਼ਸਲਾਂ ਤੱਕ ਪਹੁੰਚਾਉਂਦਾ ਹੈ, ਜਿਸ ਨਾਲ ਬੂਟਿਆਂ ਦੀਆਂ ਜੜ੍ਹਾਂ ਦਾ ਵਿਕਾਸ ਬਿਹਤਰ ਹੁੰਦਾ ਹੈ। ਇਸ ਦੇ ਨਾਲ ਹੀ ਮੌਸਮ ਸੁਹਾਵਣਾ ਹੋਣ ਕਰਕੇ ਬਿਜਲੀ ਦੀ ਮੰਗ ਵਿੱਚ ਵੀ ਭਾਰੀ ਕਮੀ ਆਈ ਹੈ।
