• Wednesday, 18 February 2026
Advertisement Advertisement
ਅੱਜ ਸ਼ਰੇਆਮ ਸਰਪੰਚ ਨੂੰ ਗੋਲੀਆਂ ਮਾਰਨ ਮਾਮਲੇ ਵਿੱਚ ਡੀਐੱਸਪੀ ਤੇ ਐਸਐਚਓ ਤੇ ਮੁਅੱਤਲ

18 Feb 2026 | 49 Views

ਅੱਜ ਸ਼ਰੇਆਮ ਸਰਪੰਚ ਨੂੰ ਗੋਲੀਆਂ ਮਾਰਨ ਮਾਮਲੇ ਵਿੱਚ ਡੀਐੱਸਪੀ ਤੇ ਐਸਐਚਓ ਤੇ ਮੁਅੱਤਲ

ਅੱਜ ਸ਼ਰੇਆਮ ਸਰਪੰਚ ਨੂੰ ਗੋਲੀਆਂ ਮਾਰਨ ਮਾਮਲੇ ਵਿੱਚ ਡੀਐੱਸਪੀ ਤੇ ਐਸਐਚਓ ਤੇ ਮੁਅੱਤਲ 

ਤਰਨਤਾਰਨ, ਲੋਕ ਬਾਣੀ --

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਅਤੇ ਐਸ.ਐਸ.ਪੀ. ਤਰਨ ਤਾਰਨ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਉਣ ਦੇ ਦਿੱਤੇ ਨਿਰਦੇਸ਼ 

ਜਾਣਕਾਰੀ ਅਨੁਸਾਰ ਪੀੜਤ ਹਰਬਰਿੰਦਰ ਸਿੰਘ ਨੂੰ, ਸਰਹਾਲੀ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਸਿੱਧੂ ਫਾਰਮ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ ਅਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ ਸੀ। ਮੌਕੇ ’ਤੇ ਮੌਜੂਦ ਇੱਕ ਹੋਰ ਵਿਅਕਤੀ ਨੇ ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਗੋਲੀਬਾਰੀ ਦੌਰਾਨ ਉਸਦੀ ਲੱਤ ’ਤੇ ਗੋਲੀ ਲੱਗੀ ਅਤੇ ਉਹ ਇਸ ਸਮੇਂ ਜ਼ੇਰੇ-ਇਲਾਜ ਹੈ।

*Big punjab police news*

ਘਟਨਾ ਦੀ ਜਵਾਬਦੇਹੀ ਤੈਅ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡੀ.ਐਸ.ਪੀ. ਪੱਟੀ, ਜਗਬੀਰ ਸਿੰਘ ਅਤੇ ਐਸ.ਐਚ.ਓ. ਸਰਹਾਲੀ , ਗੁਰਵਿੰਦਰ ਸਿੰਘ ਨੂੰ ਬਣਦੀ ਇਹਤਿਆਤੀ ਪੁਲਿਸ ਕਾਰਵਾਈ ਨਾ ਕਰਨ ਦੇ ਚਲਦਿਆਂ ਮੁਅੱਤਲ ਕਰ ਦਿੱਤਾ ਗਿਆ ਹੈ।ਡੀਜੀਪੀ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੀ ਵੀ ਪੁਸ਼ਟੀ ਕੀਤੀ।ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਅੱਗੇ ਦੱਸਿਆ ਕਿ ਹੁਣ ਤੱਕ ਕੀਤੀ ਗਈ ਜਾਂਚ ਦੇ ਆਧਾਰ ’ਤੇ ਇਸ ਮਾਮਲੇ ਵਿੱਚ ਧਮਕੀ ਜਾਂ ਜਬਰਨ ਵਸੂਲੀ ਆਦਿ ਨਾਲ ਸਬੰਧਤ ਕੋਈ ਵੀ ਪਹਿਲੂ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੁੱਢਲੀ ਪੁੱਛਗਿੱਛ ਤੋਂ ਜਾਪਦਾ ਹੈ ਕਿ ਨਿੱਜੀ ਦੁਸ਼ਮਣੀ ਜਾਂ ਬਦਲਾਖ਼ੋਰੀ ਵਾਰਦਾਤ ਦਾ ਸੰਭਾਵੀ ਕਾਰਨ ਹੋ ਸਕਦੀ ਹੈ।

Categories: Politics Crime Business Entertainment Technology Health Education Lifestyle World Accident Punjab

Tags: Breaking Exclusive Featured Opinion Update Analysis International Trending

Published on: 18 Feb 2026

Amandeep Mehra
Mobile N/A
📣 Share this post

Latest News