• Sunday, 15 February 2026
Advertisement Advertisement
ਅੰਮ੍ਰਿਤਸਰ ਵਿੱਚ ਪੁਲਿਸ ਮੁਲਾਜ਼ਮ ਦੇ ਬੇਟੇ ਦੀ ਹੋਈ ਨਸ਼ੇ ਦੀ ਕਾਰਣ ਮੌਤ, ਯੁੱਧ ਨਸ਼ਿਆਂ ਵਿਰੁੱਧ ਹੋਇਆ ਫੇਲ ,ਕਾਂਗਰਸ ਪਾਰਟੀ

14 Feb 2026 | 10 Views

ਅੰਮ੍ਰਿਤਸਰ ਵਿੱਚ ਪੁਲਿਸ ਮੁਲਾਜ਼ਮ ਦੇ ਬੇਟੇ ਦੀ ਹੋਈ ਨਸ਼ੇ ਦੀ ਕਾਰਣ ਮੌਤ, ਯੁੱਧ ਨਸ਼ਿਆਂ ਵਿਰੁੱਧ ਹੋਇਆ ਫੇਲ ,ਕਾਂਗਰਸ ਪਾਰਟੀ

ਅੰਮ੍ਰਿਤਸਰ/ਲੋਕ ਬਾਣੀ 

ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਇੱਕ ਵਾਰ ਫਿਰ ਸਿਆਸੀ ਘਮਾਸਾਨ ਤੇਜ਼ ਹੋ ਗਿਆ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕਪੁਰਾ ਇਲਾਕੇ ਵਿੱਚ ਇੱਕ ਹੈੱਡ ਕਾਂਸਟੇਬਲ ਦੇ 26 ਸਾਲਾ ਪੁੱਤਰ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਹਨ। ਵੜਿੰਗ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ‘ਨਸ਼ਿਆਂ ਵਿਰੁੱਧ ਜੰਗ’ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਨੌਜਵਾਨ ਲਗਾਤਾਰ ਨਸ਼ੇ ਦੀ ਭੇਟ ਚੜ੍ਹ ਰਹੇ ਹਨ।

 

ਦੱਸ ਦਈਏ ਕਿ ਮ੍ਰਿਤਕ ਨੌਜਵਾਨ, ਜੋ ਕਿ ਗ੍ਰੈਜੂਏਟ ਅਤੇ ਫੁੱਟਬਾਲ ਖਿਡਾਰੀ ਸੀ, ਵੀਰਵਾਰ ਨੂੰ ਹੀ ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਆਇਆ ਸੀ, ਪਰ ਸ਼ੁੱਕਰਵਾਰ ਨੂੰ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ। ਹਸਪਤਾਲ ਲਿਜਾਣ ’ਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਸ ਦੇ ਪਿਤਾ, ਜੋ ਖੁਦ ਪੁਲੀਸ ਵਿੱਚ ਹੈੱਡ ਕਾਂਸਟੇਬਲ ਹਨ, ਨੇ ਪਹਿਲਾਂ ਮੀਡੀਆ ਸਾਹਮਣੇ ਦੋਸ਼ ਲਾਇਆ ਸੀ ਕਿ ਇਲਾਕੇ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਜੇਕਰ ਬੱਚਿਆਂ ਨੂੰ ਬਚਾਉਣਾ ਹੈ ਤਾਂ ਪੰਜਾਬ ਛੱਡਣਾ ਹੀ ਇੱਕੋ-ਇੱਕ ਰਾਹ ਹੈ। ਹਾਲਾਂਕਿ, ਬਾਅਦ ਵਿੱਚ ਉਹ ਆਪਣੇ ਬਿਆਨ ਤੋਂ ਪਿੱਛੇ ਹਟ ਗਏ ਅਤੇ ਕਿਹਾ ਕਿ ਉਹ ਭਾਵੁਕ ਹੋ ਕੇ ਸਰਕਾਰ ਵਿਰੁੱਧ ਬੋਲ ਗਏ ਸਨ।ਉੱਧਰ ਦੂਜੇ ਪਾਸੇ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ‘ਯਾਤਰਾਵਾਂ ਅਤੇ ਇਸ਼ਤਿਹਾਰਬਾਜ਼ੀ’ ’ਤੇ ਕਰੋੜਾਂ ਰੁਪਏ ਖ਼ਰਚ ਰਹੀ ਹੈ, ਜੇਕਰ ਇਹ ਪੈਸਾ ਨਸ਼ਾ ਛੁਡਾਊ ਅਤੇ ਮੁੜ ਵਸੇਬੇ ’ਤੇ ਲਾਇਆ ਹੁੰਦਾ ਤਾਂ ਨਤੀਜੇ ਕੁਝ ਹੋਰ ਹੁੰਦੇ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਡਰੋਨਾਂ ਰਾਹੀਂ ਆ ਰਹੀ ਨਸ਼ਿਆਂ ਦੀ ਸਪਲਾਈ ਰੋਕਣ ਵਿੱਚ ਦੋਵੇਂ ਫੇਲ੍ਹ ਰਹੀਆਂ ਹਨ।ਪ੍ਰਤਾਪ ਬਾਜਵਾ ਨੇ ਸਵਾਲ ਚੁੱਕਿਆ ਕਿ ਜੇਕਰ ਪੁਲੀਸ ਮੁਲਾਜ਼ਮ ਦਾ ਪਰਿਵਾਰ ਹੀ ਸੁਰੱਖਿਅਤ ਨਹੀਂ, ਤਾਂ ਆਮ ਪੰਜਾਬੀ ਕੀ ਉਮੀਦ ਰੱਖਣ?

 

ਇਸ ਪੂਰੀ ਘਟਨਾ ਨੂੰ ਲੈ ਕੇ ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਜੇ ਤੱਕ ਨਸ਼ੇ ਨਾਲ ਮੌਤ ਹੋਣ ਦਾ ਕੋਈ ਪੁਖ਼ਤਾ ਸਬੂਤ ਨਹੀਂ ਮਿਲਿਆ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

Categories: Politics Punjab

Tags: None

Published on: 14 Feb 2026

Amandeep Mehra
Mobile N/A
📣 Share this post

Latest News