ਲੁਧਿਆਣਾ , 13 ਫਰਵਰੀ : ਲੋਕਬਾਣੀ
ਲੁਧਿਆਣਾ ਸ਼ਹਿਰ ਦੇ ਢੋਲੇਵਾਲ ਚੌਕ 'ਤੇ ਦਰਦਨਾਕ ਸੜਕ ਹਾਦਸਾ ਵਾਪਰਿਆ। ਕੰਮ 'ਤੇ ਜਾ ਰਹੀ ਇਕ ਔਰਤ ਨੂੰ ਟਰਾਲੇ ਨੇ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾ ਰੈਪਿਡੋ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਕੰਮ 'ਤੇ ਜਾ ਰਹੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ ਸੁਮਨ ਜੈਨ ਵਜੋਂ ਹੋਈ ਹੈ, ਜੋ ਕਿ ਇਕ ਨਿੱਜੀ ਕੰਪਨੀ ਵਿੱਚ ਮਾਰਕੀਟਿੰਗ ਐਗਜ਼ੀਕਿਊਟਿਵ ਹੈ। ਉਸ ਨੇ ਸ਼ੁੱਕਰਵਾਰ ਸਵੇਰੇ ਆਮ ਵਾਂਗ ਰੈਪਿਡੋ ਮੋਟਰਸਾਈਕਲ ਬੁੱਕ ਕੀਤਾ ਸੀ। ਜਦੋਂ ਮੋਟਰਸਾਈਕਲ ਢੋਲੇਵਾਲ ਚੌਕ ਪਹੁੰਚਿਆ ਤਾਂ ਉੱਥੇ ਜਾ ਰਹੇ ਇਕ ਤੇਜ਼ ਰਫਤਾਰ ਟਰਾਲੇ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆਡਰਾਈਵਰ ਅਤੇ ਸੁਮਨ ਜੈਨ ਦੋਵੇਂ ਸੜਕ 'ਤੇ ਡਿੱਗ ਪਏ। ਟਰਾਲਾ ਸੁਮਨ ਦੇ ਉਪਰੋਂ ਹੀ ਲੰਘ ਗਿਆ , ਸਿੱਟੇ ਵਜੋਂ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। । ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਸੰਬੰਧੀ ਟਰਾਲਾ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
