• Thursday, 11 June 2026
Advertisement Advertisement
ਬਹਿਬਲ ਗੋਲੀ ਕਾਂਡ ਮਾਮਲੇ ਵਿਚ ਆਈ ਵੱਡੀ ਖਬਰ

11 Jun 2026

ਬਹਿਬਲ ਗੋਲੀ ਕਾਂਡ ਮਾਮਲੇ ਵਿਚ ਆਈ ਵੱਡੀ ਖਬਰ

ਫਰੀਦਕੋਟ,ਲੋਕਬਾਣੀ--ਇਸ ਸ਼ਹਿਰ ਦੀ ਵੱਡੀ ਖ਼ਬਰ ਪੰਜਾਬ ਦੇ ਫਰੀਦਕੋਟ ਵਿੱਚ ਹਲਕਾ ਕੋਟਕਪੂਰਾ ਦੇ ਅੰਦਰ ਆਉਂਦੇ ਬਹਿਬਲ ਕਲਾਂ ਵਿੱਚ ਸ਼ਾਂਤੀ ਪੂਰਵਕ ਧਰਨੇ ਤੇ ਬੈਠੀ ਸੰਗਤ ਤੇ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਸਨ। ਉਸ ਸਮੇਂ ਤੋਂ ਲੈਕੇ ਲਗਾਤਾਰ ਉਸ ਮਾਮਲੇ ਨੂੰ ਲੈਕੇ ਜਾਂਚਾਂ ਕੀਤੀਆਂ ਜਾ ਰਹੀਆਂ ਹਨ। ਉਸ ਮਾਮਲੇ ਨੂੰ ਲੈਕੇ ਐਸਆਈਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਦਰਜ ਕੀਤੇ ਹਨ।ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀਆਂ ਮੁਸਕਲਾਂ ਵਧ ਸਕਦੀਆਂ ਹਨ। ਰਿਪੋਰਟਾਂ ਸੰਕੇਤ ਦਿੰਦੀਆਂ ਹਨ ਕਿ ਬਿਆਨ ਦਰਜ ਕਰਨ ਦੌਰਾਨ ਬਾਦਲ ਦੇ ਗੁਨਾਹ ਕਬੂਲਣ ਅਤੇ ਧਾਰਮਿਕ ਪੇਸ਼ੀਆਂ ਨਾਲ ਸਬੰਧਿਤ ਵੀਡੀਓ ਰਿਕਾਰਡਿੰਗਾਂ ਅਤੇ ਪੁਸ਼ਟੀ ਕਰਨ ਵਾਲੇ ਦਸਤਾਵੇਜ਼ਾਂ ਨੂੰ ਪ੍ਰਮੁੱਖਤਾ ਨਾਲ ਸਾਹਮਣੇ ਲਿਆਂਦਾ ਗਿਆ। ਸਾਬਕਾ ਜਥੇਦਾਰ ਨੇ ਕਥਿਤ ਤੌਰ ‘ਤੇ ਐਸਆਈਟੀ (SIT) ਦੇ ਸਾਹਮਣੇ ਬਿਆਨ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਸਨਕਾਲ ਦੌਰਾਨ ਇੱਕ ਸਾਜ਼ਿਸ਼ ਤਹਿਤ ਨਿਹੱਥੇ ਅਤੇ ਬੇਕਸੂਰ ਪ੍ਰਦਰਸ਼ਨਕਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਆਮ ਆਦਮੀ ਪਾਰਟੀ (AAP) ਨੇ ਵੀ ਆਪਣੇ ‘ਐਕਸ’ (ਪਹਿਲਾਂ ਟਵਿੱਟਰ) ਹੈਂਡਲ ‘ਤੇ ਇਸ ਸਬੰਧੀ ਸੋਸ਼ਲ ਮੀਡੀਆ ਪੋਸਟ ਸਾਂਝੀ ਕੀਤੀ ਹੈ। ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਨੇ ਵੀ ਇਸ ਘਟਨਾ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਕੀਤੇ ਗਏ ਗੁਨਾਹਾਂ ਦੇ ਕਬੂਲਨਾਮੇ ਦਾ ਹਵਾਲਾ ਦਿੱਤਾ ਹੈ। ਬਹਿਬਲ ਕਲਾਂ ਪੁਲੀਸ ਗੋਲੀਬਾਰੀ ਦੀ ਇਹ ਘਟਨਾ ਅਕਤੂਬਰ 2015 ਵਿੱਚ ਫਰੀਦਕੋਟ, ਪੰਜਾਬ ਵਿਖੇ ਬੇਅਦਬੀ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਵਾਪਰੀ ਸੀ, ਜਦੋਂ ਸੂਬੇ ਵਿੱਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਸੱਤਾ ਵਿੱਚ ਸੀ। ਇਸ ਦਰਦਨਾਕ ਘਟਨਾ ਵਿੱਚ ਦੋ ਸਿੱਖ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਸੀ।

Published on: 11 Jun 2026

Amandeep Mehra
📣 Share this post

Latest News