• Thursday, 21 May 2026
Advertisement Advertisement
ਦੇਸ਼ ਦੀ ਸੱਭ ਤੋਂ ਵੱਡੀ ਕੋਰਟ ਨੇ ਕੁੱਤਿਆਂ ਦੇ ਮਾਮਲੇ 'ਚ ਸੁਣਾਇਆ ਵੱਡਾ ਫ਼ੈਸਲਾ

20 May 2026

ਦੇਸ਼ ਦੀ ਸੱਭ ਤੋਂ ਵੱਡੀ ਕੋਰਟ ਨੇ ਕੁੱਤਿਆਂ ਦੇ ਮਾਮਲੇ 'ਚ ਸੁਣਾਇਆ ਵੱਡਾ ਫ਼ੈਸਲਾ

ਨਵੀਂ ਦਿੱਲੀ,ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਦੇਸ਼ ਵਿੱਚ ਵੱਧ ਰਹੀਆਂ ਆਵਾਰਾ ਕੁੱਤਿਆਂ ਦੀਆਂ ਘਟਨਾਵਾਂ ਅਤੇ ਰੇਬੀਜ਼ ਦੇ ਖਤਰੇ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਮਹੱਤਵਪੂਰਨ ਟਿੱਪਣੀ ਕਰਦਿਆਂ ਕਿਹਾ ਹੈ ਕਿ ਲੋਕਾਂ ਨੂੰ ਕੁੱਤਿਆਂ ਦੇ ਡਰ ਤੋਂ ਬਿਨਾਂ ਜੀਣ ਦਾ ਪੂਰਾ ਹੱਕ ਹੈ। ਅਦਾਲਤ ਨੇ ਕਿਹਾ ਕਿ ਜੇ ਕੋਈ ਆਵਾਰਾ ਕੁੱਤਾ ਬਹੁਤ ਜ਼ਿਆਦਾ ਹਮਲਾਵਰ, ਬੀਮਾਰ ਜਾਂ ਖਤਰਨਾਕ ਹੋਵੇ ਤਾਂ ਨਿਯਮਾਂ ਅਨੁਸਾਰ ਉਸ ਨੂੰ ਮਾਰਿਆ ਵੀ ਜਾ ਸਕਦਾ ਹੈ।

ਸੁਪਰੀਮ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਨਤਕ ਥਾਵਾਂ ਤੋਂ ਫੜੇ ਗਏ ਆਵਾਰਾ ਕੁੱਤਿਆਂ ਨੂੰ ਸ਼ੈਲਟਰ ਹੋਮ ਵਿੱਚ ਰੱਖਿਆ ਜਾਵੇ। ਅਦਾਲਤ ਨੇ ਕਿਹਾ ਕਿ ਬੱਚਿਆਂ, ਬਜ਼ੁਰਗਾਂ ਅਤੇ ਆਮ ਲੋਕਾਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ ਅਤੇ ਸਰਕਾਰ ਇਸ ਮਾਮਲੇ ਵਿੱਚ ਮੂਕ ਦਰਸ਼ਕ ਬਣ ਕੇ ਨਹੀਂ ਰਹਿ ਸਕਦੀ।

ਰਿਪੋਰਟਾਂ ਮੁਤਾਬਕ ਦੇਸ਼ ਵਿੱਚ ਹਰ ਰੋਜ਼ ਔਸਤਨ 10 ਹਜ਼ਾਰ ਤੋਂ ਵੱਧ ਲੋਕ ਕੁੱਤਿਆਂ ਦੇ ਕੱਟਣ ਦਾ ਸ਼ਿਕਾਰ ਹੋ ਰਹੇ ਹਨ। ਵਿਸ਼ਵ ਸਿਹਤ ਸੰਸਥਾ ਦੇ ਅੰਕੜਿਆਂ ਅਨੁਸਾਰ ਦੁਨੀਆ ਵਿੱਚ ਰੇਬੀਜ਼ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਭਾਰਤ ਦੀ ਹਿਸੇਦਾਰੀ ਕਾਫੀ ਵੱਧ ਹੈ। ਸਭ ਤੋਂ ਵੱਧ ਪ੍ਰਭਾਵ ਬੱਚਿਆਂ ਅਤੇ ਬਜ਼ੁਰਗਾਂ ‘ਤੇ ਪੈਂਦਾ ਹੈ।

ਡਾਕਟਰਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਜੇ ਕਿਸੇ ਨੂੰ ਕੁੱਤਾ ਕੱਟ ਲਵੇ ਤਾਂ ਤੁਰੰਤ ਜਖ਼ਮ ਨੂੰ ਸਾਬਣ ਅਤੇ ਵਗਦੇ ਪਾਣੀ ਨਾਲ 10 ਤੋਂ 15 ਮਿੰਟ ਤੱਕ ਧੋਣਾ ਚਾਹੀਦਾ ਹੈ ਅਤੇ ਬਿਨਾਂ ਦੇਰੀ ਟੀਕਾਕਰਨ ਕਰਵਾਉਣਾ ਚਾਹੀਦਾ ਹੈ।

Published on: 20 May 2026

Amandeep Mehra
📣 Share this post

Latest News