ਦੂਜੇ ਦਿਨ ਵੀ ਕਿਸਾਨਾਂ ਧਰਨੇ ਤੇ ਬੈਠੇ ਰਹੇ
ਚੰਡੀਗੜ, ਲੋਕ ਬਾਣੀ --ਗੈਰ ਰਾਜਨੀਤਿਕ ਸੰਯੁਕਤ ਮੋਰਚੇ ਵੱਲੋਂ ‘ਦਿੱਲੀ ਚਲੋ’ ਦੇ ਦਿੱਤੇ ਸੱਦੇ ਤਹਿਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ 250 ਦੇ ਕਰੀਬ ਕਿਸਾਨ ਦੂਜੇ ਦਿਨ ਢਾਬੀ ਗੁੱਜਰਾਂ ਬਾਰਡਰ ’ਤੇ ਬੈਠੇ ਰਹੇ। ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨਾਲ ਅੱਜ ਕੋਈ ਮੀਟਿੰਗ ਨਹੀਂ ਕੀਤੀ ਗਈ ਸਿਰਫ ਕਿਸਾਨਾਂ ਦੀਆਂ ਆਪਸੀ ਮੀਟਿੰਗਾਂ ਹੋਈਆਂ, ਜਿਸ ਵਿੱਚ ਰੋਸ ਜ਼ਾਹਿਰ ਕੀਤਾ ਗਿਆ ਕਿ ਕੇਂਦਰ ਸਰਕਾਰ ਪੈਦਲ ਚੱਲ ਕੇ ਵੀ ਰਾਜਧਾਨੀ ਦਿੱਲੀ ਤੱਕ ਨਹੀਂ ਜਾਣ ਦੇ ਰਹੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅੱਜ ਦੀਆਂ ਮੀਟਿੰਗਾਂ ’ਚ ਫੈਸਲਾ ਲਿਆ ਹੈ ਕਿ 20 ਅਗਸਤ ਨੂੰ ਦੇਸ਼ ਭਰ ਵਿੱਚ ਭਾਰਤ ਸਰਕਾਰ ਕੋਲੋਂ ਸਵਾਲ ਪੁੱਛਿਆ ਜਾਵੇਗਾ, ਕਿਸਾਨਾਂ ਨੂੰ ਰਾਜਧਾਨੀ ਵਿੱਚ ਪੈਦਲ ਆਉਣ ਦੀ ਇਜਾਜ਼ਤ ਕਿਉਂ ਨਹੀਂ ? ਪੰਜਾਬ ਹਰਿਆਣਾ ਅਤੇ ਹੋਰ ਰਾਜਾਂ ਵਿੱਚ ਰੋਸ ਮਾਰਚ ਕਰਕੇ ਭਾਰਤ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਸਰਕਾਰ ਕਿਸਾਨ ਨੂੰ ਦਿੱਲੀ ਵਿੱਚ ਜਾ ਕੇ ਆਪਣੀ ਗੱਲ ਰੱਖਣ ਦਾ ਮੌਕਾ ਕਿਉਂ ਨਹੀਂ ਦੇਣਾ ਚਾਹੁੰਦੀ। ਹੁਣ ਕੌਮੀ ਪੱਧਰ ਉੱਤੇ ਸੰਘਰਸ਼ ਕੀਤਾ ਜਾਵੇਗਾ।
