ਅੰਮ੍ਰਿਤਸਰ,ਲੋਕਬਾਣੀ--ਇਸ ਸ਼ਹਿਰ ਦੀ ਵੱਡੀ ਖ਼ਬਰ ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰਸ਼ਾਸਨਿਕ ਤਬਾਦਲਾ ਹੁਕਮਾਂ ਦੇ ਤਹਿਤ ਆਈ.ਏ.ਐਸ. ਅਧਿਕਾਰੀ ਪੱਲਵੀ ਮਿਸ਼ਰਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਅੰਮ੍ਰਿਤਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਅਹੁਦਾ ਸੰਭਾਲਣ ਉਪਰੰਤ ਪੱਲਵੀ ਮਿਸ਼ਰਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਅਤੇ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।
