• Thursday, 21 May 2026
Advertisement Advertisement
ਘਰ ਵਿਚ ਹੋਇਆ ਧਮਾਕਾ ਔਰਤਾਂ ਜ਼ਖ਼ਮੀ

21 May 2026

ਘਰ ਵਿਚ ਹੋਇਆ ਧਮਾਕਾ ਔਰਤਾਂ ਜ਼ਖ਼ਮੀ

ਅੰਮ੍ਰਿਤਸਰ,ਲੋਕਬਾਣੀ-- ਇਸ ਵੇਲੇ ਦੀ ਵੱਡੀ ਖ਼ਬਰ ਅੰਮ੍ਰਿਤਸਰ ਦੇ ਇੱਕ ਘਰ ਦੇ ਅੰਦਰ ਅਚਾਨਕ ਧਮਾਕਾ ਹੋਇਆ, ਜਿਸ ਤੋਂ ਬਾਅਦ ਘਰ ਅੱਗ ਦੀ ਲਪੇਟ ਵਿੱਚ ਆ ਗਿਆ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਸ ਨਾਲ ਘਰ ਦੀ ਛੱਤ ਵਿੱਚ ਤਰੇੜਾਂ ਆ ਗਈਆਂ ਅਤੇ ਬਾਹਰੀ ਖਿੜਕੀਆਂ ਟੁੱਟ ਗਈਆਂ।

ਧਮਾਕੇ ਦੀ ਆਵਾਜ਼ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਹਫੜਾ-ਦਫੜੀ ਮਚ ਗਈ। ਅੱਗ ਵਿੱਚ ਦੋ ਔਰਤਾਂ ਗੰਭੀਰ ਰੂਪ ਵਿੱਚ ਝੁਲਸ ਗਈਆਂ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ; ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਧਮਾਕੇ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਇਸ ਸਮੇਂ ਜਾਂਚ ਕਰ ਰਹੀ ਹੈ।

Published on: 21 May 2026

Amandeep Mehra
📣 Share this post

Latest News