• Wednesday, 22 April 2026
Advertisement Advertisement
ਹਾਰ ਤੋਂ ਡਰੀ ਸਰਕਾਰ ਕਰ ਰਹੀ ਹੈ ਵਾਰਡਬੰਦੀ ਵਿੱਚ ਧਾਂਦਲੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

22 Apr 2026

ਹਾਰ ਤੋਂ ਡਰੀ ਸਰਕਾਰ ਕਰ ਰਹੀ ਹੈ ਵਾਰਡਬੰਦੀ ਵਿੱਚ ਧਾਂਦਲੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅਕਾਲੀ ਦਲ ਨਗਰ ਨਿਗਮ ਚੋਣਾਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਲੜੇਗਾ।

ਹੁਸ਼ਿਆਰਪੁਰ 21 ਅਪ੍ਰੈਲ/ਲੋਕ ਬਾਣੀ 

- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਆਪਣੀ ਹਾਰ ਸਾਹਮਣੇ ਦੇਖ ਕੇ ਸਰਕਾਰ ਬੁਖਲਾਹਟ ਵਿੱਚ ਆ ਗਈ ਹੈ। ਉਹਨਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਵਾਰਡਾਂ ਦੇ ਖੇਤਰਾਂ ਦੀ ਕੱਟ-ਵੱਢ ਕਰਨ ਦੇ ਨਾਲ-ਨਾਲ ਵੋਟਰ ਸੂਚੀਆਂ ਵਿੱਚ ਵੀ ਵੱਡੇ ਪੱਧਰ 'ਤੇ ਹੇਰਾ-ਫੇਰੀ ਕੀਤੀ ਜਾ ਰਹੀ ਹੈ।

ਇਹ ਸ਼ਬਦ ਧਾਮੀ ਨੇ ਰਵਿੰਦਰ ਨਿੱਕਾ ਨੂੰ ਹਲਕਾ ਸਦਰ ਦਾ ਪ੍ਰਧਾਨ ਨਿਯੁਕਤ ਕਰਨ ਮੌਕੇ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਕਹੇ। ਧਾਮੀ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਇੱਕਮੁੱਠ ਹੈ, ਜੋ ਪਾਰਟੀ ਦੀ ਜਿੱਤ ਦਾ ਸਪੱਸ਼ਟ ਸੰਕੇਤ ਹੈ। ਉਹਨਾਂ ਰਵਿੰਦਰ ਨਿੱਕਾ ਨੂੰ ਹਲਕਾ ਸਦਰ ਦੀ ਜ਼ਿੰਮੇਵਾਰੀ ਸੌਂਪਦਿਆਂ ਉਮੀਦ ਜਤਾਈ ਕਿ ਉਹ ਪਾਰਟੀ ਦੀਆਂ ਸਫ਼ਾਂ ਨੂੰ ਹੋਰ ਮਜ਼ਬੂਤ ਕਰਨਗੇ। ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਕਿ ਨਗਰ ਨਿਗਮ ਚੋਣਾਂ ਪੂਰੀ ਤਾਕਤ ਨਾਲ ਲੜੀਆਂ ਜਾਣਗੀਆਂ। ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਨੇ ਨਵ-ਨਿਯੁਕਤ ਪ੍ਰਧਾਨ ਨੂੰ ਵਧਾਈ ਦਿੱਤੀ ਅਤੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਸਮੂਹ ਵਰਕਰਾਂ ਨੂੰ ਚੋਣ ਮੈਦਾਨ ਵਿੱਚ ਨਿੱਤਰਨ ਲਈ ਕਮਰ ਕੱਸੇ ਕਰਨ ਲਈ ਕਿਹਾ।

ਇਸ ਮੌਕੇ ਸਰਕਲ ਸਦਰ ਦੇ ਪ੍ਰਧਾਨ ਜਗਤਾਰ ਸਿੰਘ, ਵਪਾਰ ਸੈਲ ਪੰਜਾਬ ਦੇ ਵਾਈਸ ਪ੍ਰਧਾਨ ਇਕਬਾਲ ਸਿੰਘ ਗੋਪੀ, ਸਿਟੀ ਪ੍ਰਧਾਨ ਸੰਜੀਵ ਥਾਪਰ, ਸਾਬਕਾ ਐਮ.ਸੀ. ਨਰਿੰਦਰ ਸਿੰਘ, ਜਸਵਿੰਦਰ ਸਿੰਘ , ਹਰਭਜਨ ਸਿੰਘ ਵਧਾਵਨ, ਗੋਲਡੀ, ਐਸ.ਸੀ. ਮੋਰਚਾ ਦਿਹਾਤੀ ਦੇ ਪ੍ਰਧਾਨ ਸਰਬਜੀਤ ਮੋਮੀ, ਰਿਸ਼ਭ ਆਦਿਆ, ਧਰਮਿੰਦਰ ਰਾਮ , ਪਰਮਿੰਦਰ ਸਿੰਘ ਸ਼ੇਰਗੜ ਅਤੇ ਹੋਰ ਕਈ ਸੀਨੀਅਰ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Published on: 22 Apr 2026

Amandeep Mehra
📣 Share this post

Latest News