ਇਸ ਥਾਣੇ ਦੇ ਐਸ ਐਚ ਓ ਨੂੰ ਕੀਤਾ ਗਿਆ ਗ੍ਰਿਫ਼ਤਾਰ ਪੜ੍ਹੋ ਪੂਰਾ ਮਾਮਲਾ
ਲੁਧਿਆਣਾ, ਸੁਖਚੈਨ ਮਹਿਰਾ --ਇਸ ਵੇਲ਼ੇ ਦੀ ਵੱਡੀ ਖਬਰ ਲੁਧਿਆਣਾ ਤੋਂ ਆ ਰਹੀ ਹੈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
