ਜਲੰਧਰ,ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਜਲੰਧਰ ਤੋਂ ਆ ਰਹੀ ਹੈ, ਜੇਲ੍ਹ ਚੋ ਬਾਹਰ ਆਏ ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਿਲ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਰਮਨ ਅਰੋੜਾ ਹੁਣ ਇਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਰਡਾਰ ਤੇ ਆ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਵਿਜੀਲੈਂਸ ਦੁਆਰਾ ਦਰਜ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜ਼ਮਾਨਤ 'ਤੇ ਚੱਲ ਰਹੇ ਰਮਨ ਅਰੋੜਾ ਹੁਣ ਈਡੀ ਦੇ ਰਡਾਰ 'ਤੇ ਆ ਗਏ ਹਨ। ਈਡੀ ਨੇ ਹੁਣ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ, ਈਡੀ ਅਧਿਕਾਰੀਆਂ ਨੇ ਰਮਨ ਅਰੋੜਾ ਨੂੰ ਸੰਮਨ ਜਾਰੀ ਕਰਕੇ ਤਲਬ ਕੀਤਾ ਹੈ। ਜਿਸ ਵਿੱਚ ਉਹਨਾਂ ਨੂੰ ਜੂਨ ਦੇ ਪਹਿਲੇ ਹਫ਼ਤੇ ਪੁੱਛਗਿੱਛ ਲਈ ਆਪਣੇ ਆਪ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ, ਰਮਨ ਅਰੋੜਾ ਨੂੰ ਵਟਸਐਪ ਮੈਸੇਜ 'ਤੇ ਨੋਟਿਸ ਮਿਲਿਆ ਹੈ, ਜਿਸਦੀ ਹਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
