ਜਲੰਧਰ ਚ 142 ਕਾਲੋਨਾਈਜ਼ਰਾਂ ਨੂੰ ਨੋਟਿਸ ਜਾਰੀ ਪੜ੍ਹੋ ਪੂਰਾ ਮਾਮਲਾ
ਜਲੰਧਰ, ਲੋਕ ਬਾਣੀ --ਜਲੰਧਰ ਦੇ ਮੇਅਰ ਵਨੀਤ ਧੀਰ ਨੇ ਵੱਡਾ ਫੈਸਲਾ ਲੈਂਦੇ ਹੋਏ ਸ਼ਹਿਰ ਦੀਆਂ 142 ਕਲੋਨੀਆਂ ਦੇ ਮਾਲਕਾਂ ਨੂੰ ਨੋਟਿਸ ਜਾਰੀ ਕੀਤਾ ਹੈ। ਜੇਕਰ ਇਨ੍ਹਾਂ ਕਲੋਨਾਈਜ਼ਰਾਂ ਨੇ 15 ਦਿਨਾਂ ਦੇ ਅੰਦਰ-ਅੰਦਰ ਬਕਾਇਆ ਰਾਸ਼ੀ ਨਗਰ ਕੌਂਸਲ ਦੇ ਖ਼ਜ਼ਾਨੇ ਵਿੱਚ ਜਮ੍ਹਾਂ ਨਹੀਂ ਕਰਵਾਈ ਤਾਂ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕਰਵਾਈ ਜਾਵੇਗੀ। ਇਸ ਵਿਚ ਸ਼ਹਿਰ ਦੇ ਵੱਡੇ ਰੀਅਲ ਅਸਟੇਟ ਅਤੇ ਨੇਤਾਵਾਂ ਦੇ ਨਾਂ ਵੀ ਸ਼ਾਮਲ ਹਨ।
ਜਲੰਧਰ ਦੇ ਮੇਅਰ ਵਨੀਤ ਧੀਰ ਨੇ ਦੱਸਿਆ ਕਿ 2013 ਤੋਂ ਹੁਣ ਤੱਕ ਨਗਰ ਨਿਗਮ ਵੱਲੋਂ 142 ਕਲੋਨੀਆਂ ਪਾਸ ਕੀਤੀਆਂ ਗਈਆਂ ਹਨ। ਇਨ੍ਹਾਂ ਕਲੋਨਾਈਜ਼ਰਾਂ ਨੇ ਕਲੋਨੀ ਮਨਜ਼ੂਰ ਕਰਵਾਉਣ ਸਮੇਂ ਕੁਝ ਪੈਸੇ ਜਮ੍ਹਾਂ ਕਰਵਾ ਦਿੱਤੇ ਅਤੇ ਬਾਕੀ ਰਕਮ ਬਾਅਦ ਵਿੱਚ ਜਮ੍ਹਾਂ ਕਰਵਾਉਣ ਦਾ ਹਲਫ਼ਨਾਮਾ ਦਿੱਤਾ ਪਰ ਉਸ ਤੋਂ ਬਾਅਦ ਬਾਕੀ ਰਕਮ ਜਮ੍ਹਾਂ ਨਹੀਂ ਕਰਵਾਈ ਗਈ।
