• Wednesday, 27 May 2026
Advertisement Advertisement
ਜਲੰਧਰ 'ਚ ਫੇਰ ਚੱਲੀ ਗੋਲੀ ਨੋਜਵਾਨ ਦੀ ਹਾਲਤ ਗੰਭੀਰ

27 May 2026

ਜਲੰਧਰ 'ਚ ਫੇਰ ਚੱਲੀ ਗੋਲੀ ਨੋਜਵਾਨ ਦੀ ਹਾਲਤ ਗੰਭੀਰ

ਜਲੰਧਰ,ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਜਲੰਧਰ ਦੇ ਸੂਚੀ ਪਿੰਡ ਇਲਾਕੇ ’ਚ ਦੇਰ ਰਾਤ ਗੋਲੀਬਾਰੀ ਦੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬਾਈਕ ਸਵਾਰ ਬਦਮਾਸ਼ਾਂ ਨੇ ਇਕ ਕਾਰ ਚਾਲਕ ’ਤੇ ਚਾਰ ਰਾਊਂਡ ਫਾਇਰਿੰਗ ਕੀਤੀ। ਇਸ ਹਮਲੇ ਦੌਰਾਨ ਗੋਲੀ ਕਾਰ ਡਰਾਈਵਰ ਅਨਮੋਲ ਦੀ ਗਰਦਨ ਨੂੰ ਛੂਹਦੀ ਹੋਈ ਨਿਕਲ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਅਨਮੋਲ ਲੱਦੇਵਾਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਜ਼ਖਮੀ ਹਾਲਤ ’ਚ ਅਨਮੋਲ ਨੂੰ ਤੁਰੰਤ ਸਿਵਲ ਹਸਪਤਾਲ ਜਲੰਧਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ।
ਪੀੜਤ ਦੀ ਮਾਤਾ ਬਲਜੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਅਨਮੋਲ ਦੀ ਇਲਾਕੇ ਦੇ ਕੁਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਮੁਲਜ਼ਮ ਕਈ ਦਿਨਾਂ ਤੋਂ ਅਨਮੋਲ ਦੀ ਰੇਕੀ ਕਰ ਰਹੇ ਸਨ। ਇਸ ਕਾਰਨ ਅਨਮੋਲ ਨੇ ਆਪਣਾ ਜਿਮ ਜਾਣ ਦਾ ਸਮਾਂ ਵੀ ਸ਼ਾਮ 6 ਵਜੇ ਤੋਂ ਬਦਲ ਕੇ ਰਾਤ 9 ਵਜੇ ਕਰ ਲਿਆ ਸੀ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਇਲਾਕੇ ਦੇ CCTV ਕੈਮਰੇ ਖੰਗਾਲੇ ਜਾ ਰਹੇ ਹਨ।
ਜਲੰਧਰ ਦੇ ਸੁੱਚੀ ਪਿੰਡ ਨੇੜੇ ਦੇਰ ਰਾਤ ਵੱਡੀ ਵਾਰਦਾਤ ਸਾਹਮਣੇ ਆਈ। ਜਾਣਕਾਰੀ ਮੁਤਾਬਕ ਅਨਮੋਲ ਨਾਮਕ ਨੌਜਵਾਨ ਰਾਤ ਕਰੀਬ 10 ਵਜੇ ਜਿਮ ਤੋਂ ਕਾਰ ਵਿੱਚ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਦੋ ਬਾਈਕ ਸਵਾਰ ਹਮਲਾਵਰਾਂ ਨੇ ਉਸ ਦੀ ਕਾਰ ਨੂੰ ਘੇਰ ਕੇ ਪਿਸਤੌਲ ਨਾਲ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਅਨਮੋਲ ਦੀ ਗਰਦਨ ਨੂੰ ਛੂਹਦੀ ਹੋਈ ਨਿਕਲ ਗਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਫਾਇਰਿੰਗ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਪੀੜਤ ਦੀ ਮਾਤਾ ਬਲਜੀਤ ਕੌਰ ਨੇ ਦੋਸ਼ ਲਗਾਇਆ ਕਿ ਕੁਝ ਸਮਾਂ ਪਹਿਲਾਂ ਸੁੱਚੀ ਪਿੰਡ ਵਿੱਚ ਹੋਏ ਮਨਦੀਪ ਕਤਲ ਮਾਮਲੇ ਵਿੱਚ ਬੱਲੀ ਨਾਮਕ ਵਿਅਕਤੀ ਨੇ ਅਨਮੋਲ ਨੂੰ ਝੂਠੇ ਕੇਸ ਵਿੱਚ ਫਸਾਇਆ ਸੀ। ਉਨ੍ਹਾਂ ਕਿਹਾ ਕਿ ਬੱਲੀ, ਬੱਬੂ, ਮੁਕੇਸ਼ ਅਤੇ ਗੋਲੀ ਸਮੇਤ ਕੁਝ ਹੋਰ ਅਣਪਛਾਤੇ ਨੌਜਵਾਨਾਂ ਨੇ ਪਹਿਲਾਂ ਉਨ੍ਹਾਂ ਦੇ ਪੁੱਤਰ ਦੀ ਕਾਰ ਦਾ ਪਿੱਛਾ ਕੀਤਾ, ਫਿਰ ਉਸ ਨੂੰ ਘੇਰ ਕੇ ਫਾਇਰਿੰਗ ਕਰ ਦਿੱਤੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਜਾਇੰਟ ਕਮਿਸ਼ਨਰ ਸੰਦੀਪ ਸ਼ਰਮਾ ਅਤੇ ਡੀਸੀਪੀ ਮਨਪ੍ਰੀਤ ਢਿੱਲੋਂ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਮੌਕੇ ਤੋਂ ਦੋ ਖਾਲੀ ਕਾਰਤੂਸ ਅਤੇ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਪਰਿਵਾਰ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਇੰਟ ਕਮਿਸ਼ਨਰ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Published on: 27 May 2026

Amandeep Mehra
📣 Share this post

Latest News