ਕਾਨੂੰਨ ਵਿਵਸਥਾ ਦਾ ਬੁਰਾ ਹਾਲ ਚੱਲੀ ਗੋਲੀ ਇਕ ਦੀ ਮੌਤ
ਲੁਧਿਆਣਾ ,ਲੋਕਬਾਣੀ --ਲੁਧਿਆਣਾ ਵਿਚ ਦੇਰ ਰਾਤ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਹਰਜਿੰਦਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਇਹ ਵਾਰਦਾਤ ਸਵਤੰਤਰਨਗਰ ਨਗਰ ਇਲਾਕੇ ਵਿਚ ਰਾਤ ਕਰੀਬ 12 ਵਜੇ ਵਾਪਰੀ। ਹਰਜਿੰਦਰ ਸਿੰਘ ਆਪਣੇ ਇਕ ਦੋਸਤ ਦੀ ਐਕਟਿਵਾ ਉਸਦੇ ਘਰ ਛੱਡਣ ਲਈ ਗਿਆ ਸੀ। ਇਸੇ ਦੌਰਾਨ ਕਾਰ ਵਿਚ ਸਵਾਰ 5 ਤੋਂ 6 ਵਿਅਕਤੀਆਂ ਨੇ ਉਸਨੂੰ ਘੇਰ ਲਿਆ।ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਪਹਿਲਾਂ ਹਰਜਿੰਦਰ ਸਿੰਘ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਇਸ ਤੋਂ ਬਾਅਦ ਉਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿਚ ਹਰਜਿੰਦਰ ਸਿੰਘ ਨੂੰ ਪੰਜ ਗੋਲੀਆਂ ਲੱਗੀਆਂ ਅਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ
E-Paper
