• Tuesday, 26 May 2026
Advertisement Advertisement
ਕਾਨੂੰਨ ਵਿਵਸਥਾ ਦਾ ਬੂਰਾ ਹਾਲ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰ ਨਾਲ ਹੋਈ ਵੱਡ ਟੁਕ

26 May 2026

ਕਾਨੂੰਨ ਵਿਵਸਥਾ ਦਾ ਬੂਰਾ ਹਾਲ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰ ਨਾਲ ਹੋਈ ਵੱਡ ਟੁਕ

ਲੁਧਿਆਣਾ,ਲੋਕਬਾਣੀ--(Punjab MC Elections) ਨਗਰ ਕੌਂਸਲ ਰਾਏਕੋਟ ਦੀਆਂ ਚੋਣਾਂ ਦੌਰਾਨ ਉਸ ਸਮੇਂ ਮਾਹੌਲ ਬੇਹੱਦ ਤਣਾਅਪੂਰਨ ਅਤੇ ਖੂਨੀ ਹੋ ਗਿਆ, ਜਦੋਂ ਵਾਰਡ ਨੰਬਰ 4 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੱਗਾ ਗਿੱਲ ’ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ।

ਕਾਂਗਰਸ ਪੱਖ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਇਸ ਖ਼ੂਨੀ ਹਮਲੇ ਪਿੱਛੇ ਆਮ ਆਦਮੀ ਪਾਰਟੀ (AAP) ਦੇ ਵਰਕਰਾਂ ਦੀ ਸਿਆਸੀ ਗੁੰਡਾਗਰਦੀ ਹੈ। ਇਸ ਹਿੰਸਕ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਭਾਰੀ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਬਣ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਅਜੇ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਵੀ ਨਹੀਂ ਹੋਈ ਸੀ ਕਿ ਉਸ ਤੋਂ ਪਹਿਲਾਂ ਹੀ ਵਿਰੋਧੀਆਂ ਵੱਲੋਂ ਕਾਂਗਰਸੀ ਉਮੀਦਵਾਰ ਜੱਗਾ ਗਿੱਲ ਨੂੰ ਘੇਰ ਕੇ ਨਿਸ਼ਾਨਾ ਬਣਾਇਆ ਗਿਆ। ਹਮਲਾਵਰਾਂ ਨੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ। ਇਸ ਖੂਨੀ ਝੜਪ ਅਤੇ ਹਮਲੇ ਦੌਰਾਨ ਜੱਗਾ ਗਿੱਲ ਨੂੰ ਬਚਾਉਣ ਅੱਗੇ ਆਇਆ ਉਨ੍ਹਾਂ ਦਾ ਇੱਕ ਸਾਥੀ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਹਮਲੇ ਵਿੱਚ ਬੁਰੀ ਤਰ੍ਹਾਂ ਲਹੂ-ਲੁਹਾਨ ਹੋਏ ਕਾਂਗਰਸੀ ਉਮੀਦਵਾਰ ਜੱਗਾ ਗਿੱਲ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਤੁਰੰਤ ਲੁਧਿਆਣਾ ਦੇ ਡੀ.ਐੱਮ.ਸੀ. (DMC) ਹਸਪਤਾਲ ਲਈ ਰੈਫਰ ਕਰ ਦਿੱਤਾ ਹੈ, ਜਿੱਥੇ ਉਹ ਜ਼ੇਰੇ-ਇਲਾਜ ਹਨ।

ਚੋਣਾਂ ਵਾਲੇ ਦਿਨ ਹੋਈ ਇਸ ਗੁੰਡਾਗਰਦੀ ਅਤੇ ਹਿੰਸਕ ਘਟਨਾ ਤੋਂ ਬਾਅਦ ਵਾਰਡ ਨੰਬਰ 4 ਦੇ ਨਾਲ-ਨਾਲ ਪੂਰੇ ਰਾਏਕੋਟ ਸ਼ਹਿਰ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਕਾਂਗਰਸੀ ਖੇਮੇ ਵਿੱਚ ਇਸ ਹਮਲੇ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਸਥਿਤੀ ਨੂੰ ਕੰਟਰੋਲ ਵਿੱਚ ਰੱਖਣ ਲਈ ਭਾਰੀ ਪੁਲਿਸ ਫ਼ੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

Published on: 26 May 2026

Amandeep Mehra
📣 Share this post

Latest News