• Thursday, 28 May 2026
Advertisement Advertisement
ਕਿਸਾਨਾਂ ਨੇ ਕਿਉਂ ਫੂਕਿਆ ਇਸ ਕੇਂਦਰ ਦੇ ਮੰਤਰੀ ਦਾ ਪੁਤਲਾ ਪੜ੍ਹੋ

28 May 2026

ਕਿਸਾਨਾਂ ਨੇ ਕਿਉਂ ਫੂਕਿਆ ਇਸ ਕੇਂਦਰ ਦੇ ਮੰਤਰੀ ਦਾ ਪੁਤਲਾ ਪੜ੍ਹੋ

ਜ਼ੀਰਕਪੁਰ,ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਤਹਿਸੀਲ ਡੇਰਾਬੱਸੀ ਦੇ ਸੱਦੇ ’ਤੇ ਅੱਜ ਜ਼ੀਰਕਪੁਰ ਵਿਖੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਲ ਹੀ ਵਿਚ ਕੇਂਦਰੀ ਮੰਤਰੀ ਵਲੋਂ ਪੁਲਿਸ ਕਰਮਚਾਰੀਆਂ ਦੇ ਵਿਰੁੱਧ ਦਿੱਤੇ ਗਏ ਇਕ ਬਿਆਨ ਤੋਂ ਨਾਰਾਜ਼ ਕਿਸਾਨਾਂ ਤੇ ਮਜ਼ਦੂਰਾਂ ਨੇ ਇਕੱਠੇ ਹੋ ਕੇ ਪਟਿਆਲਾ ਚੌਕ 'ਚ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਕਿਰਤੀ ਮਜ਼ਦੂਰ ਯੂਨੀਅਨ ਦੇ ਮੈਂਬਰ ਹਾਜ਼ਰ ਸਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਪੁਲਿਸ ਕਰਮਚਾਰੀਆਂ ਦੇ ਖ਼ਿਲਾਫ਼ ਕੀਤੀ ਗਈ ਟਿੱਪਣੀ ਬੇਹੱਦ ਗੈਰ ਜ਼ਿੰਮੇਵਾਰਾਨਾ ਹੈ। ਇਕ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਅਜਿਹੀ ਭਾਸ਼ਾ ਦੀ ਵਰਤੋਂ ਸ਼ੋਭਾ ਨਹੀਂ ਦਿੰਦੀ। ਪੁਲਿਸ ਅਤੇ ਪ੍ਰਸ਼ਾਸਨ ਦੇ ਖ਼ਿਲਾਫ਼ ਅਜਿਹੇ ਬਿਆਨ ਸਮਾਜਿਕ ਤਾਣੇ-ਬਾਣੇ ਨੂੰ ਠੇਸ ਪਹੁੰਚਾਉਂਦੇ ਹਨ।

Published on: 28 May 2026

Amandeep Mehra
📣 Share this post

Latest News