• Sunday, 17 May 2026
Advertisement Advertisement
ਕੱਲ ਅਨ-ਏਡਿਡ ਸਟਾਫ ਫਰੰਟ ਪੰਜਾਬ ਕਰੇਗਾ ਸੂਬਾ ਪੱਧਰੀ ਰੈਲੀ

16 May 2026

ਕੱਲ ਅਨ-ਏਡਿਡ ਸਟਾਫ ਫਰੰਟ ਪੰਜਾਬ ਕਰੇਗਾ ਸੂਬਾ ਪੱਧਰੀ ਰੈਲੀ

ਗੁਰਦਾਸਪੁਰ, ਨਵਨੀਤ ਕੁਮਾਰ-- ਗੁਰਦਾਸਪੁਰ ਸ਼ਹਿਰ ਦੀ ਵੱਡੀ ਖ਼ਬਰ ਅਨ ਏਡੇਡ ਅਧਿਆਪਕ ਫ਼ਰੰਟ ਪੰਜਾਬ ਦੀ ਹੰਗਾਮੀ ਮੀਟਿੰਗ ਸਟੇਟ ਪ੍ਰਧਾਨ ਨਿਰਭੈ ਸਿੰਘ ਜਹਾਂਗੀਰ ਅਤੇ ਉਪ ਪ੍ਰਧਾਨ ਸੁਖਚੈਨ ਸਿੰਘ ਜੌਹਲ ਦੀ ਨੁਮਾਇੰਦਗੀ ਵਿੱਚ ਕੀਤੀ ਗਈ ਜਿਸ ਵਿਚ ਫ਼ਰੰਟ ਦੇ ਸਮੂਹ  ਜਿਲ੍ਹਾ ਪ੍ਰਧਾਨਾਂ ਨੇ ਹਿੱਸਾ ਲਿਆ ਇਸ ਮੀਟਿੰਗ ਵਿਚ ਅਨ ਏਡੇਡ ਅਧਿਆਪਕ ਫ਼ਰੰਟ ਵਲੋਂ ਹੁਣ ਤੱਕ ਆਪਣੇ ਹੱਕਾਂ ਲਈ ਕੀਤੇ ਗਏ ਸੰਘਰਸ਼ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਇਸਨੂੰ ਅਣਗੌਲਿਆਂ ਕੀਤੇ ਜਾਣ ਤੇ ਦੁੱਖ ਅਤੇ ਰੋਸ ਪ੍ਰਗਟ ਕੀਤਾ ਗਿਆ ਸਟੇਟ ਪ੍ਰਧਾਨ ਨਿਰਭੈ ਸਿੰਘ ਨੇ ਕਿਹਾ ਕਿ ਭਾਵੇਂ ਹੁਣ ਤੱਕ ਸਰਕਾਰ ਨਾਲ ਸਾਡੀਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਇਸਦਾ ਨਤੀਜਾ ਸਿਫ਼ਰ ਰਿਹਾ ਹੈ ਵਾਰ ਵਾਰ ਮੀਟਿੰਗਾਂ ਤੇ ਭਰੋਸਾ ਦੇਣ ਦੇ ਬਾਵਜੂਦ ਵੀ ਸਾਲਾਂ ਤੋਂ ਅਣ ਏਡੇਡ ਅਧਿਆਪਕਾਂ ਦੇ ਤੌਰ ਤੇ ਨਾਮਾਤਰ ਤਨਖਾਹਾਂ ਤੇ ਸੇਵਾ ਨਿਭਾ ਰਹੇ ਅਧਿਆਪਕਾਂ ਪ੍ਰਤੀ ਸਰਕਾਰ ਨੇ ਕੋਈ ਵੀ ਸਕਾਰਾਤਮਕ ਫੈਸਲਾ ਕਰਨ ਦੀ ਬਜਾਏ ਲਾਰਿਆਂ ਨਾਲ ਹੀ ਸਮਾਂ ਅਤੇ ਅਧਿਆਪਕਾਂ ਦੀ ਜ਼ਿੰਦਗੀ ਬਰਬਾਦ ਕਰਨ ਦੀ ਨੀਤੀ ਅਪਣਾਈ ਹੋਈ ਹੈ ਇਸ ਲਈ ਸਮੂਹ ਜਿਲ੍ਹਾ ਪ੍ਰਧਾਨਾਂ ਦੀ ਮੌਜੂਦਗੀ ਵਿਚ ਫੈਸਲਾ ਲਿਆ ਗਿਆ ਕਿ 17 ਮਈ ਦਿਨ ਐਤਵਾਰ ਨੂੰ ਸੰਗਰੂਰ ਵਿਖ਼ੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਰਿਹਾਇਸ਼ ਤੇ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਲਈ ਯੂਨੀਅਨ ਵਲੋਂ ਵੱਡੇ ਪੱਧਰ ਤੇ ਇਕੱਠ ਕਰਕੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੀਆਂ ਡੰਗ ਟਪਾਊ ਨੀਤੀਆਂ ਦੀ ਮੀਡੀਆ ਅਤੇ ਆਮ ਜਨਤਾ ਸਾਹਮਣੇ ਪੋਲ ਖੋਲੀ ਜਾਵੇਗੀ ਇਸ ਦੇ ਨਾਲ ਇਹ ਵੀ ਫੈਸਲਾ ਕੀਤਾ ਗਿਆ ਕਿ ਜ਼ੇਕਰ ਸਰਕਾਰ ਸਾਡੇ ਨਾਲ ਮੀਟਿੰਗ ਕਰਕੇ ਸਾਡੀਆਂ ਮੰਗਾਂ ਪ੍ਰਵਾਨ ਨਹੀਂ ਕਰਦੀ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਨ ਏਡੇਡ ਅਧਿਆਪਕ ਯੂਨੀਅਨ ਵਲੋਂ ਸਰਕਾਰ ਖਿਲਾਫ ਮੁਹਿੰਮ ਵਿੱਢੀ ਜਾਵੇਗੀ ਅਤੇ ਤਗੜਾ ਵਿਰੋਧ ਕੀਤਾ ਜਾਵੇਗਾ ਪਰ ਜੇਕਰ ਸਰਕਾਰ ਸਾਡੀਆਂ ਮੰਗਾਂ ਪ੍ਰਵਾਨ ਕਰਕੇ ਲਾਗੂ ਕਰਦੀ ਹੈ ਤਾਂ ਸਰਕਾਰ ਦਾ ਆਉਣ ਵਾਲੀਆਂ ਚੋਣਾਂ ਵਿਚ ਸਮਰਥਨ ਵੀ ਡੱਟ ਕੇ ਕੀਤਾ ਜਾਵੇਗਾ ਇਹ ਫੈਸਲਾ ਹੁਣ ਸਰਕਾਰ ਨੇ ਕਰਨਾ ਹੈ ਕਿ ਉਹ ਕਿਹੜਾ ਰਸਤਾ ਅਪਣਾਉਂਦੀ ਹੈ

Published on: 16 May 2026

Amandeep Mehra
📣 Share this post

Latest News