• Saturday, 2 May 2026
Advertisement Advertisement
ਕਲਯੁਗੀ ਮਾਸੜ ਨੂੰ ਕਿਉਂ ਹੋਈ 20 ਸਾਲ ਦੀ ਕੈਦ ਪੜੋ ਪੂਰਾ ਮਾਮਲਾ

30 Apr 2026

ਕਲਯੁਗੀ ਮਾਸੜ ਨੂੰ ਕਿਉਂ ਹੋਈ 20 ਸਾਲ ਦੀ ਕੈਦ ਪੜੋ ਪੂਰਾ ਮਾਮਲਾ

ਚੰਡੀਗ੍ਹੜ, ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗ੍ਹੜ ਦੀ ਜ਼ਿਲ੍ਹਾ ਅਦਾਲਤ ਨੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੇ ਇੱਕ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਉਂਦੇ ਹੋਏ ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਰਿਸ਼ਤੇ ਵਿੱਚ ਪੀੜਤ ਬੱਚੀ ਦਾ ਮਾਸੜ ਲੱਗਦਾ ਹੈ। ਦੋਸ਼ੀ ਨੇ ਬੱਚੀ ਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਕਿਸੇ ਨੂੰ ਦੱਸਿਆ ਤਾਂ ਉਹ ਉਸਨੂੰ ਜਾਨੋਂ ਮਾਰ ਦੇਵੇਗਾ। ਇਸ ਡਰ ਕਾਰਨ ਉਹ ਕਈ ਵਾਰ ਬੱਚੀ ਨਾਲ ਗਲਤ ਹਰਕਤਾਂ ਕਰਦਾ ਰਿਹਾ।
ਜਦੋਂ ਬੱਚੀ ਦੀ ਤਬੀਅਤ ਖਰਾਬ ਹੋਈ ਤਾਂ ਉਸਨੇ ਹਿੰਮਤ ਜੁਟਾ ਕੇ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ।
ਜਾਂਚ ਦੌਰਾਨ, ਪੀੜਤਾ ਦਾ ਮੈਡੀਕਲ ਕਰਵਾਇਆ ਗਿਆ। ਫੋਰੈਂਸਿਕ ਜਾਂਚ ਲਈ ਸੈਂਪਲ ਲਏ ਗਏ। ਨਿਆਇਕ ਮੈਜਿਸਟ੍ਰੇਟ ਦੇ ਸਾਹਮਣੇ ਪੀੜਤਾ ਦੇ ਬਿਆਨ ਦਰਜ ਕਰਵਾਏ ਗਏ।ਸਾਰੇ ਸਬੂਤਾਂ ਅਤੇ ਗਵਾਹਾਂ ਨੂੰ ਮੁੱਖ ਰੱਖਦਿਆਂ, ਜ਼ਿਲ੍ਹਾ ਅਦਾਲਤ ਨੇ ਜਤਿੰਦਰ ਉਰਫ ਜੀਤੂ ਨੂੰ ਦੋਸ਼ੀ ਕਰਾਰ ਦਿੰਦਿਆਂ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਅਜਿਹੇ ਘਿਨਾਣੇ ਅਪਰਾਧ ਕਰਨ ਵਾਲਿਆਂ ਲਈ ਸਮਾਜ ਵਿੱਚ ਕੋਈ ਥਾਂ ਨਹੀਂ ਹੈ।

Published on: 30 Apr 2026

Amandeep Mehra
📣 Share this post