• Sunday, 17 May 2026
Advertisement Advertisement
ਕਰੋੜਾਂ ਦੀ ਹੇਰਾਫੇਰੀ ਦੇ ਦੋਸ਼ 'ਚ ਪੰਜਾਬ ਦੀ PCS ਅਫ਼ਸਰ ਗ੍ਰਿਫ਼ਤਾਰ

16 May 2026

ਕਰੋੜਾਂ ਦੀ ਹੇਰਾਫੇਰੀ ਦੇ ਦੋਸ਼ 'ਚ ਪੰਜਾਬ ਦੀ PCS ਅਫ਼ਸਰ ਗ੍ਰਿਫ਼ਤਾਰ

ਗੁਰਦਾਸਪੁਰ, ਲੋਕਬਾਣੀ-- ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਪ੍ਰਸ਼ਾਸਨਿਕ ਸੇਵਾਵਾਂ (PCS) ਦੇ ਹਲਕਿਆਂ ਵਿੱਚੋ ਅੱਜ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਗੁਰਦਾਸਪੁਰ ਵਿਖੇ ਬਤੌਰ ਐੱਸ.ਡੀ.ਐੱਮ. ਸੇਵਾਵਾਂ ਨਿਭਾਅ ਰਹੇ ਮਹਿਲਾ ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੁਲਿਸ ਜਿਲ਼ਾ ਤਰਨਤਾਰਨ ਦੀ ਪੱਟੀ ਪੁਲਿਸ ਵੱਲੋ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਅੱਜ ਸਵੇਰੇ ਤੜਕਸਾਰ ਲਗਭਗ 7 ਵਜੇ ਅਮਲ ਵਿੱਚ ਲਿਆਂਦੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਹ ਪੂਰਾ ਮਾਮਲਾ ਜੰਮੂ ਕਸ਼ਮੀਰ-ਰਾਜਸਥਾਨ ਹਾਈਵੇਅ ਲਈ ਐਕੁਆਇਰ ਕੀਤੀ ਗਈ ਜ਼ਮੀਨ ਦੇ ਮੁਆਵਜ਼ੇ ਵਿੱਚ ਹੋਏ ਵੱਡੇ ਗਬਨ (ਧੋਖਾਧੜੀ) ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦੋਸ਼ ਹਨ ਕਿ ਇਸ ਜ਼ਮੀਨ ਐਕੁਆਇਰ ਪ੍ਰਕਿਰਿਆ ਦੌਰਾਨ ਨਿਯਮਾਂ ਨੂੰ ਛਿੱਕੇ ਟੰਗ ਕੇ 1 ਕਰੋੜ 63 ਲੱਖ ਰੁਪਏ ਦਾ ਗਬਨ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਅਨੁਪ੍ਰੀਤ ਕੌਰ ਰੰਧਾਵਾ (ਕੁਝ ਥਾਵਾਂ ‘ਤੇ ਅਨੁਦੀਪ ਕੌਰ) ਖ਼ਿਲਾਫ਼ ਕੇਸ ਚੱਲ ਰਿਹਾ ਸੀ। ਇਸੇ ਜਾਂਚ ਦੇ ਸਿਲਸਿਲੇ ਵਿੱਚ ਅੱਜ ਪੱਟੀ ਪੁਲਿਸ ਦੀ ਵਿਸ਼ੇਸ਼ ਟੀਮ ਨੇ ਸਵੇਰੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਹਾਈ ਪ੍ਰੋਫਾਈਲ ਗ੍ਰਿਫ਼ਤਾਰੀ ਤੋਂ ਬਾਅਦ ਪ੍ਰਸ਼ਾਸਨਿਕ ਅਤੇ ਸਿਆਸੀ ਗਲਿਆਰਿਆਂ ਵਿੱਚ ਹੜਕੰਪ ਮਚ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹਾਲੇ ਅਧਿਕਾਰਤ ਬਿਆਨ ਜਾਰੀ ਕਰਕੇ ਹੋਰ ਖੁਲਾਸੇ ਕੀਤੇ ਜਾਣੇ ਬਾਕੀ ਹਨ ਕਿ ਇਸ ਘੁਟਾਲੇ ਵਿੱਚ ਕੌਣ-ਕੌਣ ਹੋਰ ਸ਼ਾਮਲ ਹੈ।

Published on: 16 May 2026

Amandeep Mehra
📣 Share this post

Latest News