ਚੰਡੀਗ੍ਹੜ,ਲੋਕਬਾਣੀ--ਇਸ ਸ਼ਹਿਰ ਦੀ ਵੱਡੀ ਖ਼ਬਰ ਇੱਥੋਂ ਦੇ ਸੈਕਟਰ 38 ਸਥਿਤ ਮੋਟਰ ਮਾਰਕੀਟ ਵਿੱਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਇਕ ਦੁਕਾਨਦਾਰ ਮੋਟਰ
ਇੱਥੋਂ ਦੇ ਸੈਕਟਰ 38 ਸਥਿਤ ਮੋਟਰ ਮਾਰਕੀਟ ਵਿੱਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਇਕ ਦੁਕਾਨਦਾਰ ਮੋਟਰ ਮਾਰਕੀਟ ਦੇ ਨਜ਼ਦੀਕ ਗਿਆ ਤਾਂ ਉਸ ਨੂੰ ਲਾਸ਼ ਦਿਖਾਈ ਦਿੱਤੀ। ਇਸ ਬਾਰੇ ਉਸ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਲਾਸ਼ 2 ਤੋਂ 3 ਦਿਨ ਪੁਰਾਣੀ ਹੈ। ਮ੍ਰਿਤਕ ਦਾ ਚਿਹਰਾ ਕਾਲਾ ਹੋ ਚੁੱਕਿਆ ਹੈ ਅਤੇ ਉਸ ਦੇ ਕੋਲੋਂ ਇੱਕ ਸਰਿੰਜ ਮਿਲੀ ਹੈ। ਪੁਲੀਸ ਨੂੰ ਹਾਲੇ ਤੱਕ ਮ੍ਰਿਤਕ ਦਾ ਸ਼ਨਾਖ਼ਤ ਨਹੀਂ ਹੋ ਸਕੀ ਹੈ। ਪੁਲੀਸ ਨੇ ਮ੍ਰਿਤਕ ਦੀ ਸ਼ਨਾਖ਼ਤ ਲਈ ਲਾਸ਼ ਨੂੰ ਮੋਰਚਰੀ ਵਿੱਚ ਰੱਖ ਦਿੱਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ।
