• Tuesday, 17 February 2026
Advertisement Advertisement
ਲਵਲੀ ਯੂਨਿਵਰਸਿਟੀ ‘ਚ ਵਿਦਿਆਰਥੀ ਨੇ ਛੱਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

17 Feb 2026 | 12 Views

ਲਵਲੀ ਯੂਨਿਵਰਸਿਟੀ ‘ਚ ਵਿਦਿਆਰਥੀ ਨੇ ਛੱਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਜਲੰਧਰ/ਲੋਕ ਬਾਣੀ 

ਪੰਜਾਬ ਦੀ ਇੱਕ ਨਿੱਜੀ ਯੂਨੀਵਰਸਿਟੀ ਦੇ ਹੋਸਟਲ ਤੋਂ ਛਾਲ ਮਾਰ ਕੇ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਲੰਧਰ ਦੇ ਫਿਲੌਰ ਦੇ ਸਲੇਮ ਖੁਰਦ ਪਿੰਡ ਦੇ ਰਹਿਣ ਵਾਲੇ ਨਿਖਿਲ ਵਜੋਂ ਹੋਈ ਹੈ। ਫਗਵਾੜਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਜਮ੍ਹਾਂ ਕਰਵਾ ਦਿੱਤਾ ਹੈ।ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਨੌਜਵਾਨ ਪਿਛਲੇ ਕੁੱਝ ਦਿਨਾਂ ਤੋਂ ਪ੍ਰੇਸ਼ਾਨ ਸੀ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਸਟੇਟਸ ਪੋਸਟ ਕੀਤਾ, ਫਿਰ ਸ਼ੱਕੀ ਹਾਲਾਤਾਂ ‘ਚ ਛੱਤ ਤੋਂ ਛਾਲ ਮਾਰ ਦਿੱਤੀ।ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਫਗਵਾੜਾ ਭਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਨੂੰ ਸੂਚਨਾ ਮਿਲੀ ਕਿ ਇੱਕ ਵਿਦਿਆਰਥੀ ਨੇ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਤੋਂ ਬਾਅਦ, ਉਹ ਤੇ ਉਨ੍ਹਾਂ ਦੀ ਟੀਮ ਮੌਕੇ ‘ਤੇ ਪਹੁੰਚੀ। ਜਾਂਚ ਦੌਰਾਨ, ਉਨ੍ਹਾਂ ਨੂੰ ਪਤਾ ਲੱਗਾ ਕਿ ਫਿਲੌਰ ਦੇ ਸਲੇਮ ਖੁਰਦ ਦਾ ਰਹਿਣ ਵਾਲਾ ਨਿਖਿਲ ਸੋਮਵਾਰ ਸਵੇਰੇ ਆਮ ਵਾਂਗ ਯੂਨੀਵਰਸਿਟੀ ਪਹੁੰਚਿਆ, ਉਸ ਦੁਪਹਿਰ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਸਟੇਟਸ ‘ਚ ਖੁਦਕੁਸ਼ੀ ਦਾ ਜ਼ਿਕਰ ਕੀਤਾ, ਤੇ ਫਿਰ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਦਿੱਤੀ।ਉਨ੍ਹਾਂ ਨੇ ਦੱਸਿਆ ਕਿ ਜਾਂਚ ਲਈ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਜਮ੍ਹਾਂ ਕਰਵਾ ਦਿੱਤਾ ਹੈ। 

Categories: Punjab

Tags: Breaking

Published on: 17 Feb 2026

Amandeep Mehra
Mobile N/A
📣 Share this post

Latest News