ਮੈਡੀਕਲ ਸਟੋਰ ਦੇ ਮਾਲਕ ਦੇ ਮਾਰੀਆਂ ਗੋਲੀਆਂ
ਹੁਸ਼ਿਆਰਪੁਰ, ਲੋਕ ਬਾਣੀ --ਪੰਜਾਬ ਵਿੱਚ ਗੋਲੀਆਂ ਚੱਲਣ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ ਤਾਜ਼ਾ ਮਾਮਲਾ ਕਸਬਾ ਸਮੁੰਦੜਾ ਦਾ ਹੈ ਹੁਸ਼ਿਆਰਪੁਰ- ਚੰਡੀਗੜ੍ਹ ਮੁੱਖ ਸੜਕ 'ਤੇ ਪੈਂਦੇ ਇੱਕ ਮੈਡੀਕਲ ਸਟੋਰ ਮਾਲਕ ਦੇ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀ ਮਾਰ ਦਿੱਤੇ ਜਾਣ ਦੀ ਖ਼ਬਰ ਹੈ , ਜਿਸ ਨੂੰ ਜ਼ਖ਼ਮੀ ਹਾਲਤ ਵਿਚ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਤੇ ਪੁਲਿਸ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੜਤਾਲ ਕਰ ਰਹੀ ਹੈ ਆਖਰ ਪੰਜਾਬ ਵਿੱਚ ਇਹ ਹੋ ਕੀ ਰਿਹਾ ਹੈ
