• Thursday, 23 April 2026
Advertisement Advertisement
ਮਲੋਟ, ਇੱਕ ਆਂਗਨਵਾੜੀ ਵਰਕਰ ਦਾ ਬੇਰਹਿਮੀ ਨਾਲ ਕਤਲ ਦੀ ਵਾਰਦਾਤ ਨੇ ਚੁੱਕੇ ਪੰਜਾਬ ਸਰਕਾਰ ਦੇ ਲਾ ਐਂਡ ਆਰਡਰ ਤੇ ਸਵਾਲ

23 Apr 2026

ਮਲੋਟ, ਇੱਕ ਆਂਗਨਵਾੜੀ ਵਰਕਰ ਦਾ ਬੇਰਹਿਮੀ ਨਾਲ ਕਤਲ ਦੀ ਵਾਰਦਾਤ ਨੇ ਚੁੱਕੇ ਪੰਜਾਬ ਸਰਕਾਰ ਦੇ ਲਾ ਐਂਡ ਆਰਡਰ ਤੇ ਸਵਾਲ

ਮਲੋਟ/ਸ੍ਰੀ ਮੁਕਤਸਰ ਸਾਹਿਬ 22 ਅਪ੍ਰੈਲ 2026/ਲੋਕ ਬਾਣੀ 

ਪੰਜਾਬ ਵਿੱਚ ਅਪਰਾਧਿਕ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਮਲੋਟ ਦੇ ਨਜ਼ਦੀਕੀ ਪਿੰਡ ਫਤਿਹਪੁਰ ਮੜੀਆਂਵਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਆਂਗਣਵਾੜੀ ਹੈਲਪਰ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਇਹ ਵਾਰਦਾਤ ਉਸ ਵੇਲੇ ਵਾਪਰੀ ਜਦੋਂ ਮਹਿਲਾ ਆਂਗਣਵਾੜੀ ਸੈਂਟਰ ਦੇ ਅੰਦਰ ਮੌਜੂਦ ਸੀ। ਮ੍ਰਿਤਕਾ ਦੀ ਪਛਾਣ 30 ਸਾਲਾ ਰਮਨਦੀਪ ਕੌਰ ਵਜੋਂ ਹੋਈ ਹੈ। ਰਮਨਦੀਪ ਕੌਰ ਪਿੰਡ ਦੇ ਆਂਗਣਵਾੜੀ ਸੈਂਟਰ ਵਿੱਚ ਬਤੌਰ ਹੈਲਪਰ ਸੇਵਾਵਾਂ ਨਿਭਾ ਰਹੀ ਸੀ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਮੌਕੇ ‘ਤੇ ਐਸ.ਐਚ.ਓ. ਲੰਬੀ, ਡੀ.ਐਸ.ਪੀ. (ਡੀ) ਅਤੇ ਸੀ.ਆਈ.ਏ. ਸਟਾਫ਼ ਸਮੇਤ ਫੋਰੈਂਸਿਕ ਟੀਮਾਂ ਪਹੁੰਚੀਆਂ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ, ਕਿਸੇ ਅਣਪਛਾਤੇ ਵਿਅਕਤੀ ਨੇ ਸੈਂਟਰ ਦੇ ਅੰਦਰ ਵੜ ਕੇ ਤੇਜ਼ਧਾਰ ਹਥਿਆਰ ਨਾਲ ਰਮਨਦੀਪ ‘ਤੇ ਹਮਲਾ ਕੀਤਾ।ਪੁਲਿਸ ਵੱਲੋਂ ਮੌਕੇ ਤੋਂ ਕੁਝ ਟੈਕਨੀਕਲ ਸਬੂਤ (Technical Evidence) ਅਤੇ ਫੋਰੈਂਸਿਕ ਨਮੂਨੇ ਇਕੱਠੇ ਕੀਤੇ ਗਏ ਹਨ। ਮ੍ਰਿਤਕਾ ਦੇ ਪਤੀ ਦੇ ਬਿਆਨਾਂ ਦੇ ਆਧਾਰ ‘ਤੇ FIR ਦਰਜ ਕੀਤੀ ਜਾ ਰਹੀ ਹੈ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਤਲ ਦੇ ਸਬੰਧ ਵਿੱਚ ਕੁਝ ਅਹਿਮ ਸੁਰਾਗ (Inputs) ਮਿਲੇ ਹਨ।ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਕਿ ਇਹ ਕਤਲ ਕਿਸੇ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Published on: 23 Apr 2026

Amandeep Mehra
📣 Share this post

Latest News