ਮੋਹਾਲੀ/ਲੋਕ ਬਾਣੀ
ਪੰਜਾਬ ਵਿੱਚ ਲਗਾਤਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀਆਂ ਆ ਰਹੀਆਂ ਹਨ ਇਹੋ ਜਿਹਾ ਹੀ ਇੱਕ ਮਾਮਲਾ ਮੋਹਾਲੀ ਤੋਂ ਸਾਹਮਣੇ ਆਇਆ ਮੁਹਾਲੀ ਦੇ ਸਕੂਲਾਂ ਨੂੰ ਮੁੜ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਫੇਜ਼ 2 ਗਿਆਨ ਜੋਤੀ ਗਲੋਬਲ ਸਕੂਲ ਨੂੰ ਧਮਕੀ ਭਰੀ ਈਮੇਲ ਹਾਸਿਲ ਹੋਈ ਹੈ ਜਿਸ ’ਚ ਕੋਈ ਹੋਰ ਸਕੂਲਾਂ ਦਾ ਵੀ ਜਿਕਰ ਕੀਤਾ ਗਿਆ ਹੈ। ਦੱਸ ਦਈਏ ਕਿ ਸਕੂਲਾਂ ਨੂੰ ਧਮਕੀ ਮਿਲਣ ਮਗਰੋਂ ਖਾਲੀ ਕਰਵਾ ਦਿੱਤਾ ਗਿਆ ਹੈ। ਧਮਕੀ ਭਰੀ ਈਮੇਲ ’ਚ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਫਿਲਹਾਲ ਹੁਣ ਸੁਰੱਖਿਆ ਏਜੰਸੀਆਂ ਚੌਕਸ ਹਨ। ਪਿਛਲੇ ਹਫ਼ਤੇ, ਮੁਹਾਲੀ ਦੇ ਤਕਰੀਬਨ 16 ਸਕੂਲਾਂ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਸਨ। ਇਹ ਪ੍ਰਸ਼ਾਸਨ ਲਈ ਇੱਕ ਵੱਡੀ ਚੁਣੌਤੀ ਹੈ, ਕਿਉਂਕਿ ਸੀਬੀਐਸਈ ਗਣਿਤ ਦੀ ਪ੍ਰੀਖਿਆ ਅੱਜ ਹੋਣ ਵਾਲੀ ਹੈ।
