• Thursday, 11 June 2026
Advertisement Advertisement
ਮਸ਼ਹੂਰ ਪੰਜਾਬੀ ਸਿੰਗਰ ਦੇ ਜਿੰਮ ਤੇ ਚੱਲੀਆਂ ਗੋਲੀਆਂ

11 Jun 2026

ਮਸ਼ਹੂਰ ਪੰਜਾਬੀ ਸਿੰਗਰ ਦੇ ਜਿੰਮ ਤੇ ਚੱਲੀਆਂ ਗੋਲੀਆਂ

ਚੰਡੀਗ੍ਹੜ,ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਨਾਲ ਸਬੰਧਤ ਪੰਜਾਬੀ ਸਿੰਗਰ ਗੁਰੂ ਰੰਧਾਵਾ ਦੇ ਦਿੱਲੀ ਵਿੱਚ ਬਣੇ ਜਿੰਮ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਵੀਰਵਾਰ ਨੂੰ ਦਿੱਲੀ ਦੇ ਪੱਛਮ ਵਿਹਾਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ‘24HS ਫਿਟਨੈੱਸ’ ਜਿੰਮ ਨੂੰ ਨਿਸ਼ਾਨਾ ਬਣਾ ਕੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਨਕਾਬਪੋਸ਼ ਹਮਲਾਵਰਾਂ ਨੇ ਜਿੰਮ ਦੇ ਸ਼ੀਸ਼ੇ ਵਾਲੇ ਫਰੰਟ ’ਤੇ ਕਈ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਹਮਲੇ ਤੋਂ ਤੁਰੰਤ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਅਤੇ ਇੱਕ ਕਥਿਤ ਆਡੀਓ ਕਲਿੱਪ ਰਾਹੀਂ ਇਸ ਦੀ ਜ਼ਿੰਮੇਵਾਰੀ ਲਈ ਹੈ। ਗੈਂਗ ਦਾ ਕਹਿਣਾ ਹੈ ਕਿ ਗੁਰੂ ਰੰਧਾਵਾ ਦੀ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਨਾਲ ਵਧਦੀ ਨੇੜਤਾ ਕਾਰਨ ਇਹ ਕਾਰਵਾਈ ਕੀਤੀ ਗਈ ਹੈ।ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਪੋਸਟ ਕਥਿਤ ਤੌਰ ’ਤੇ ਬਿਸ਼ਨੋਈ ਗੈਂਗ ਦੇ ਮੈਂਬਰਾਂ  ਆਰਜ਼ੂ ਬਿਸ਼ਨੋਈ ਅਤੇ ਹਰੀ ਬਾਕਸਰ ਵੱਲੋਂ ਪਾਈ ਗਈ ਦੱਸੀ ਜਾ ਰਹੀ ਹੈ। ਵਾਇਰਲ ਆਡੀਓ ਵਿੱਚ ਗੈਂਗ ਦੇ ਇੱਕ ਕਥਿਤ ਮੈਂਬਰ ਨੇ ਗੁਰੂ ਰੰਧਾਵਾ ਨੂੰ ਸਲਮਾਨ ਖ਼ਾਨ ਦਾ ਕਰੀਬੀ ਹੋਣ ਦੇ ਨਤੀਜੇ ਭੁਗਤਣ ਦੀ ਧਮਕੀ ਦਿੰਦਿਆਂ ਕਿਹਾ ਕਿ ਇਹ ਹਮਲਾ ਤਾਂ ‘ਸਿਰਫ਼ ਇੱਕ ਟ੍ਰੇਲਰ’ ਸੀ। ਦੂਜੇ ਪਾਸੇ, ਦਿੱਲੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਇਸ ਆਡੀਓ ਕਲਿੱਪ ਅਤੇ ਸੋਸ਼ਲ ਮੀਡੀਆ ਪੋਸਟ ਦੀ ਪ੍ਰਮਾਣਿਕਤਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਅਤੇ ਫੋਰੈਂਸਿਕ ਟੀਮਾਂ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਇਸ ਪੂਰੇ ਘਟਨਾਕ੍ਰਮ ’ਤੇ ਗਾਇਕ ਗੁਰੂ ਰੰਧਾਵਾ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।

Published on: 11 Jun 2026

Amandeep Mehra
📣 Share this post

Latest News