• Saturday, 23 May 2026
Advertisement Advertisement
ਫਲੱਡ ਗੇਟ ਖੋਲਿਆ ਚੰਡੀਗ੍ਹੜ ਵਿੱਚ ਬਣਿਆ ਖ਼ਤਰੇ ਦਾ ਮਾਹੌਲ

23 May 2026

ਫਲੱਡ ਗੇਟ ਖੋਲਿਆ ਚੰਡੀਗ੍ਹੜ ਵਿੱਚ ਬਣਿਆ ਖ਼ਤਰੇ ਦਾ ਮਾਹੌਲ

ਚੰਡੀਗ੍ਹੜ,ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗੜ੍ਹ ਵਿੱਚ ਭਾਰੀ ਮੀਂਹ ਤੋਂ ਬਾਅਦ, ਸ਼ਹਿਰ ਦੀ ਸ਼ਾਨ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਬਹੁਤ ਨੇੜੇ ਪਹੁੰਚ ਗਿਆ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ, ਚੰਡੀਗੜ੍ਹ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਾਵਧਾਨੀ ਦੇ ਉਪਾਅ ਕੀਤੇ ਗਏ ਹਨ।

ਪ੍ਰਸ਼ਾਸਨ ਨੇ ਇਹ ਕਦਮ ਚੁੱਕੇ

1. ਫਲੱਡ ਗੇਟ ਖੋਲ੍ਹਿਆ: ਝੀਲ ਵਿੱਚ ਵੱਧ ਰਹੇ ਪਾਣੀ ਦੇ ਦਬਾਅ ਨੂੰ ਘਟਾਉਣ ਅਤੇ ਵਾਧੂ ਪਾਣੀ ਨੂੰ ਬਾਹਰ ਕੱਢਣ ਲਈ ਤਿੰਨ ਫਲੱਡ ਗੇਟਾਂ ਵਿੱਚੋਂ ਇੱਕ ਨੂੰ ਤੁਰੰਤ ਪ੍ਰਭਾਵ ਨਾਲ ਖੋਲ੍ਹਿਆ ਗਿਆ ਹੈ।

2. ਅਲਰਟ ਜਾਰੀ: ਇਸ ਨਿਕਾਸੀ ਕਾਰਨ, ਸੁਖਨਾ ਚੋਅ ਦੇ ਆਲੇ ਦੁਆਲੇ ਨੀਵੇਂ ਇਲਾਕਿਆਂ ਵਿੱਚ ਪਾਣੀ ਵਧਣ ਦੀ ਸੰਭਾਵਨਾ ਹੈ, ਜਿਸ ਲਈ ਅਲਰਟ ਜਾਰੀ ਕੀਤਾ ਗਿਆ ਹੈ।

3. ਨਿਰੰਤਰ ਨਿਗਰਾਨੀ: ਅਧਿਕਾਰੀ 24 ਘੰਟੇ ਪੂਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਤਾਂ ਜੋ ਸਮੇਂ ਸਿਰ ਜ਼ਰੂਰੀ ਕਦਮ ਚੁੱਕੇ ਜਾ ਸਕਣ।

ਲੋਕ ਲਈ ਮਹੱਤਵਪੂਰਨ ਸਲਾਹ 

ਪ੍ਰਸ਼ਾਸਨ ਨੇ ਸ਼ਹਿਰ ਦੇ ਵਸਨੀਕਾਂ, ਖਾਸ ਕਰਕੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲਿਆਂ ਨੂੰ ਅਪੀਲ ਕੀਤੀ ਹੈ ਕੇ ਉਹ ਘਬਰਾਉਣ ਨਾ ਸਗੋਂ ਪੂਰੀ ਤਰ੍ਹਾਂ ਸੁਚੇਤ ਰਹਿਣ। ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜਦੋ ਤੱਕ ਪਾਣੀ ਦਾ ਪੱਧਰ ਆਮ ਨਹੀਂ ਹੋ ਜਾਂਦਾ, ਸੁਖਨਾ ਝੀਲ ਅਤੇ ਇਸਦੇ ਆਲ਼ੇ-ਦੁਆਲੇ ਦੀਆਂ ਨਾਲੀਆਂ ਦੇ ਨੇੜੇ ਜਾਣ ਤੋਂ ਬਚਣ।     

Published on: 23 May 2026

Amandeep Mehra
📣 Share this post

Latest News