• Thursday, 28 May 2026
Advertisement Advertisement
ਪੰਜਾਬ ਭਾਜਪਾ ਨੂੰ ਮਿਲਿਆ ਨਵਾਂ ਪ੍ਰਧਾਨ

28 May 2026

ਪੰਜਾਬ ਭਾਜਪਾ ਨੂੰ ਮਿਲਿਆ ਨਵਾਂ ਪ੍ਰਧਾਨ

ਨਵੀਂ ਦਿੱਲੀ,ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਤੋਂ ਆ ਰਹੀ ਹੈ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸ. ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਨਿਤਿਨ ਨਬੀਨ ਨੇ ਡਾ. ਅਰਚਨਾ ਗੁਪਤਾ ਨੂੰ ਹਰਿਆਣਾ ਭਾਜਪਾ ਦੀ ਨਵੀਂ ਪ੍ਰਧਾਨ ਨਿਯੁਕਤ ਕੀਤਾ ਹੈ ਜਦਕਿ ਹਰਸ਼ ਮਲਹੋਤਰਾ ਨੂੰ ਦਿੱਲੀ ਭਾਜਪਾ ਅਤੇ ਅਭਿਸ਼ੇਕ ਦੇਬਰਾਏ ਨੂੰ ਤ੍ਰਿਪੁਰਾ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ ।
ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਵਿਚ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ। ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਕਾਫੀ ਅਹਿਮ ਮੰਨੀ ਜਾ ਰਹੀ ਹੈ।ਦੱਸ ਦਈਏ ਕਿ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦਾ ਤਿੰਨ ਸਾਲ ਦਾ ਕਾਰਜਕਾਲ ਜੁਲਾਈ ਵਿਚ ਖ਼ਤਮ ਹੋ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਜਾਖੜ 2027 ਦੀਆਂ ਚੋਣਾਂ ਲਈ ਪ੍ਰਚਾਰ ਦੀ ਅਗਵਾਈ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਾ ਜਾਰੀ ਰੱਖਣਗੇ।

Published on: 28 May 2026

Amandeep Mehra
📣 Share this post

Latest News