• Friday, 29 May 2026
Advertisement Advertisement
ਪੰਜਾਬ ਚ ਅਕਾਲੀ ਦਲ ਪਾਰਟੀ ਨੂੰ ਮਿਲੀਆਂ ਸਮਰਥ ਦੂਸਰੇ ਨੰਬਰ ਤੇ ਰਹੀ ਹੁਣ ਤੱਕ

29 May 2026

ਪੰਜਾਬ ਚ ਅਕਾਲੀ ਦਲ ਪਾਰਟੀ ਨੂੰ ਮਿਲੀਆਂ ਸਮਰਥ ਦੂਸਰੇ ਨੰਬਰ ਤੇ ਰਹੀ ਹੁਣ ਤੱਕ

ਚੰਡੀਗ੍ਹੜ,ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗ੍ਹੜ ਤੋਂ ਆ ਰਹੀ ਹੈ, ਪੰਜਾਬ ਵਿੱਚ ਸਥਾਨਕ ਸਰਕਾਰਾਂ (ਨਗਰ ਨਿਗਮ/ਕੌਂਸਲ) ਦੀਆਂ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਵਿਰੋਧੀਆਂ ਦਾ ਸੂਪੜਾ ਸਾਫ਼ ਕਰਦਿਆਂ ਇੱਕ ਵੱਡੀ ਅਤੇ ਇਤਿਹਾਸਕ ਲੀਡ ਹਾਸਲ ਕੀਤੀ ਹੈ।

ਸਵੇਰੇ ਕਰੀਬ ਸਾਢੇ 10 ਵਜੇ ਤੱਕ ਇਨ੍ਹਾਂ ਚੋਣ ਨਤੀਜਿਆਂ ਵਿੱਚ ਜਿੱਥੇ ‘ਆਪ’ ਨੇ ਇੱਕਪਾਸੜ ਜਿੱਤ ਦਰਜ ਕੀਤੀ ਹੈ, ਉੱਥੇ ਹੀ ਮੁੱਖ ਵਿਰੋਧੀ ਧਿਰ ਕਾਂਗਰਸ ਤੀਜੇ ਨੰਬਰ ‘ਤੇ ਅਤੇ ਅਕਾਲੀ ਦਲ ਦੂਜੇ ਨੰਬਰ ‘ਤੇ ਹੈ।

ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ 1977 ਵਾਰਡਾਂ ਵਿਚੋਂ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 158 ਸੀਟਾਂ ‘ਤੇ ਕਬਜ਼ਾ ਕੀਤਾ ਹੈ। ਦੂਜੇ ਪਾਸੇ, ਕਾਂਗਰਸ ਪਾਰਟੀ ਦੇ ਖਾਤੇ ਵਿੱਚ ਸਿਰਫ਼ 42 ਸੀਟਾਂ ਆਈਆਂ ਹਨ, ਜਦੋਂ ਕਿ ਬੇਹੱਦ ਕਰੀਬੀ ਮੁਕਾਬਲੇ ਵਿੱਚ ਅਕਾਲੀ ਦਲ 44 ਸੀਟਾਂ ਜਿੱਤ ਕੇ ਤੀਜੇ ਸਥਾਨ ‘ਤੇ ਰਿਹਾ ਹੈ।

ਇਨ੍ਹਾਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (BJP) ਨੂੰ ਵੱਡਾ ਝਟਕਾ ਲੱਗਾ ਹੈ ਅਤੇ ਪਾਰਟੀ ਸਿਰਫ਼ 5 ਸੀਟਾਂ ‘ਤੇ ਹੀ ਸਿਮਟ ਕੇ ਰਹਿ ਗਈ। ਇਸ ਦੇ ਨਾਲ ਹੀ, ਸਿਆਸੀ ਪਾਰਟੀਆਂ ਦੇ ਗਣਿਤ ਨੂੰ ਵਿਗਾੜਦਿਆਂ ਇਸ ਵਾਰ 54 ਆਜ਼ਾਦ ਉਮੀਦਵਾਰਾਂ ਨੇ ਵੱਡੀ ਜਿੱਤ ਦਰਜ ਕੀਤੀ ਹੈ, ਜੋ ਕਿ ਹੁਣ ਸਥਾਨਕ ਸਰਕਾਰਾਂ ਦੇ ਗਠਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਸਿਆਸੀ ਮਾਹਰਾਂ ਮੁਤਾਬਕ ਇਹ ਨਤੀਜੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ‘ਤੇ ਮੋਹਰ ਲਗਾਉਂਦੇ ਹਨ, ਜਦੋਂ ਕਿ ਰਵਾਇਤੀ ਪਾਰਟੀਆਂ ਲਈ ਇਹ ਨਤੀਜੇ ਆਤਮ-ਮੰਥਨ ਕਰਨ ਵਾਲੇ ਹਨ। ‘ਆਪ’ ਲੀਡਰਸ਼ਿਪ ਨੇ ਇਸ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ ਹੈ।

Published on: 29 May 2026

Amandeep Mehra
📣 Share this post

Latest News