• Sunday, 18 October 2026
Advertisement Advertisement
ਪੰਜਾਬ ਚ ਚੋਣਾਂ ਬਾਰੇ ਆਈ ਵੱਡੀ ਖਬਰ

18 Oct 2026

ਪੰਜਾਬ ਚ ਚੋਣਾਂ ਬਾਰੇ ਆਈ ਵੱਡੀ ਖਬਰ

ਪੰਜਾਬ ਚ ਚੋਣਾਂ ਬਾਰੇ ਆਈ ਵੱਡੀ ਖਬਰ

ਜਲੰਧਰ, ਵਰਿੰਦਰ ਰਾਜਪੂਤ -- ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਨੇ ਤੇਜ਼ ਕੀਤੀਆਂ ਤਿਆਰੀਆਂ, 15 ਦਸੰਬਰ ਤੋਂ ਬਾਅਦ ਹੋ ਸਕਦਾ ਹੈ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ 27 ਅਤੇ 28 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰੇਗੀ ਚੋਣ ਕਮਿਸ਼ਨ ਦੀ ਟੀਮ, ਵੋਟਰ ਸੂਚੀਆਂ ਤੋਂ ਲੈ ਕੇ ਸੁਰੱਖਿਆ ਪ੍ਰਬੰਧਾਂ ਤੱਕ ਲਿਆ ਜਾਵੇਗਾ ਜਾਇਜ਼ਾ ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) : ਸਾਲ 2027 ਦੇ ਸ਼ੁਰੂਆਤੀ ਮਹੀਨਿਆਂ ਵਿੱਚ ਪੰਜਾਬ ਸਮੇਤ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤ ਦੇ ਚੋਣ ਕਮਿਸ਼ਨ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਚੋਣਾਂ ਨੂੰ ਸੁਚਾਰੂ, ਨਿਰਪੱਖ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮਿਸ਼ਨ ਵੱਲੋਂ ਪ੍ਰਸ਼ਾਸਕੀ ਪ੍ਰਬੰਧਾਂ ਅਤੇ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਪੰਜਾਬ ਵਿੱਚ ਚੋਣ ਤਿਆਰੀਆਂ ਦਾ ਮੁਲਾਂਕਣ ਕਰਨ ਲਈ ਚੋਣ ਕਮਿਸ਼ਨ ਦੀ ਟੀਮ 27 ਅਤੇ 28 ਅਕਤੂਬਰ ਨੂੰ ਸੂਬੇ ਦਾ ਦੌਰਾ ਕਰੇਗੀ। ਇਸ ਦੌਰੇ ਤੋਂ ਪਹਿਲਾਂ ਹੀ ਕਮਿਸ਼ਨ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਧਿਕਾਰੀਆਂ ਦੀਆਂ ਟੀਮਾਂ ਭੇਜੀਆਂ ਗਈਆਂ ਹਨ, ਜੋ ਚੋਣਾਂ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਨਿਰੀਖਣ ਕਰਕੇ ਰਿਪੋਰਟਾਂ ਤਿਆਰ ਕਰ ਰਹੀਆਂ ਹਨ। ਸੂਤਰਾਂ ਅਨੁਸਾਰ, ਚੋਣ ਕਮਿਸ਼ਨ ਦਾ ਅੰਤਿਮ ਅਤੇ ਉੱਚ-ਪੱਧਰੀ ਜਾਇਜ਼ਾ ਦੌਰਾ 15 ਦਸੰਬਰ ਤੱਕ ਪੂਰਾ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਹਾਲਾਂਕਿ, ਚੋਣਾਂ ਦੇ ਐਲਾਨ ਦੀ ਅਧਿਕਾਰਤ ਤਾਰੀਖ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਹੋਈ ਹੈ। ਚੋਣਾਂ ਦਾ ਐਲਾਨ ਹੁੰਦਿਆਂ ਹੀ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਇਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਦੀ ਪ੍ਰਕਿਰਿਆ ਜਾਰੀ ਹੈ।ਕਮਿਸ਼ਨ ਦੀਆਂ ਟੀਮਾਂ ਵੱਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮ) ਦੀ ਪਹਿਲੇ ਪੱਧਰ ਦੀ ਜਾਂਚ, ਵੋਟਰ ਸੂਚੀਆਂ ਨੂੰ ਅੱਪਡੇਟ ਕਰਨ, ਪੋਲਿੰਗ ਸਟੇਸ਼ਨਾਂ ’ਤੇ ਘੱਟੋ-ਘੱਟ ਲੋੜੀਂਦੀਆਂ ਸਹੂਲਤਾਂ ਦੀ ਉਪਲਬਧਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਇਨ੍ਹਾਂ ਤਿਆਰੀਆਂ ਦਾ ਮੁੱਖ ਮਕਸਦ ਚੋਣਾਂ ਦੌਰਾਨ ਵੋਟਰਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੂਰੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣਾ ਹੈ।

Published on: 18 Oct 2026

Amandeep Mehra
📣 Share this post

Latest News