Politics
09 Feb 2026 | 146 Views
ਪੰਜਾਬ ਚ ਗੋਲੀਆਂ ਮਾਰ ਹੁਣ ਵਿਦਿਆਰਥਣ ਦਾ ਕਤਲ ਕਰ ਦਿੱਤਾ ਗਿਆ
ਤਰਨ ਤਾਰਨ/ਲੋਕ ਬਾਣੀ
9 ਫਰਵਰੀ 2026: ਇਸ ਵੇਲੇ ਦੀ ਬਹੁਤ ਵੱਡੀ ਖ਼ਬਰ ਤਰਨ ਤਾਰਨ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਲਾਅ ਕਾਲਜ ਦੇ ਵਿੱਚ ਇੱਕ ਵਿਦਿਆਰਥਣ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣ ਦਾ ਕਤਲ ਕਰਨ ਤੋਂ ਬਾਅਦ ਹਮਲਾਵਰ ਨੇ ਵੀ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਸੰਦੀਪ ਕੌਰ ਵਜੋਂ ਹੋਈ ਹੈ।
ਅੱਜ ਸਵੇਰੇ ਜਿਵੇਂ ਹੀ ਵਿਦਿਆਰਥਣ ਕਾਲਜ ਦੇ ਅੰਦਰ ਦਾਖਲ ਹੋਈ ਤਾਂ ਇਸੇ ਦੌਰਾਨ ਹੀ ਹਮਲਾਵਰ ਵੀ ਆਪਣੇ ਨਾਲ ਅਸਲਾ ਲੈ ਕੇ ਆਇਆ ਸੀ। ਉਸ ਨੇ ਆਉਂਦੇ ਸਾਰ ਹੀ ਲੜਕੀ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਭਾਵੇਂ ਕਿ ਕੁਝ ਲੋਕਾਂ ਵੱਲੋਂ ਹਮਲਾਵਰ ਦੀ ਵੀਡੀਓ ਵੀ ਬਣਾਈ ਗਈ, ਪਰ ਹਮਲਾਵਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਅਤੇ ਬਾਅਦ ਵਿੱਚ ਉਸ ਨੇ ਵੀ ਖ਼ੁਦਕੁਸ਼ੀ ਕਰ ਲਈ।
ਲਾਅ ਕਾਲਜ ਵਿੱਚ ਵਾਪਰੀ ਇਸ ਘਟਨਾ ਦੇ ਕਾਰਨ ਵਿਦਿਆਰਥੀਆਂ ਅਤੇ ਕਾਲਜ ਸਟਾਫ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਉਹਨਾਂ ਵੱਲੋਂ ਇਸ ਘਟਨਾ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਿੱਥੇ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਉੱਥੇ ਹੀ ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹਨਾਂ ਵੱਲੋਂ ਗੋਲੀਆਂ ਦੇ ਖੋਲ ਬਰਾਮਦ ਕੀਤੇ ਗਏ ਹਨ ਅਤੇ ਫੋਰੈਂਸਿਕ ਟੀਮ ਸਬੂਤ ਇਕੱਠੇ ਕਰ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਦਿਨ ਦਿਹਾੜੇ ਹੋਏ ਇਸ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਕਾਲਜ ਦੇ ਵਿਦਿਆਰਥੀਆਂ, ਸਟਾਫ ਅਤੇ ਕਾਲਜ ਪ੍ਰਸ਼ਾਸਨ ਦੇ ਵੀ ਬਿਆਨ ਕਲਮਬੰਦ ਕੀਤੇ ਜਾਣਗੇ। ਇਸ ਦੇ ਨਾਲ ਹੀ ਲੜਕੀ ਦੇ ਮਾਪਿਆਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ
Categories: Crime
Tags: None
Published on: 09 Feb 2026
Latest News
View all
Politics
