• Saturday, 22 August 2026
Advertisement Advertisement
ਪੰਜਾਬ ਚ ਹੋਇਆ ਗ੍ਰਨੇਡ ਹਮਲਾ ਤਿੰਨ ਵਿਅਕਤੀ ਜ਼ਖ਼ਮੀ

22 Aug 2026

ਪੰਜਾਬ ਚ ਹੋਇਆ ਗ੍ਰਨੇਡ ਹਮਲਾ ਤਿੰਨ ਵਿਅਕਤੀ ਜ਼ਖ਼ਮੀ

ਪੰਜਾਬ ਚ ਹੋਇਆ ਗ੍ਰਨੇਡ ਹਮਲਾ ਤਿੰਨ ਵਿਅਕਤੀ ਜ਼ਖ਼ਮੀ
ਰਮਦਾਸ, ਲੋਕ ਬਾਣੀ --..ਪੰਜਾਬ ਚ ਇਕ ਵਾਰ ਫੇਰ ਘਰ  ਉਪਰ ਗ੍ਰਨੇਡ ਹਮਲਾ ਕੀਤਾ ਗਿਆ, ਜਿਸ ਵਿਚ ਦੋ ਔਰਤਾਂ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਪੌਣੇ ਨੌਂ ਵਜੇ ਦੇ ਕਰੀਬ ਪਿੰਡ ਜੱਟਾਂ ਦੇ ਵਸਨੀਕ ਸਾਬਕਾ ਫੌਜੀ ਨਿਰਮਲ ਸਿੰਘ ਜੋ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਰਿਸ਼ਤੇਦਾਰ ਹਨ, ਦੇ ਘਰ ਦੋ ਮੋਟਰਸਾਈਕਲ ਸਵਾਰਾਂ ਵਲੋਂ ਦੋ ਗ੍ਰਨੇਡਾਂ ਨਾਲ ਹਮਲਾ ਕੀਤਾ ਗਿਆ। ਹਮਲੇ ਦੌਰਾਨ ਪਹਿਲਾ ਬੰਬ ਘਰ ਵਿੱਚ ਖੜ੍ਹੀ ਸਫਿੱਟ ਕਾਰ ’ਤੇ ਵੱਜਾ, ਜਿਸ ਕਾਰਨ ਕਾਰ ਨੁਕਸਾਨੀ ਗਈ। ਇਸੇ ਦੌਰਾਨ ਦੂਜਾ ਬੰਬ ਘਰ ਦੇ ਵਿਹੜੇ ਵਿਚ ਡਿੱਗਾ ਜਿਸ ਕਾਰਨ ਨਿਰਮਲ ਸਿੰਘ ਦਾ 30 ਸਾਲਾ ਪੁੱਤਰ ਜਸਪਾਲ ਸਿੰਘ, ਜਸਪਾਲ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਅਤੇ ਨਿਰਮਲ ਸਿੰਘ ਦੀ ਧੀ ਗੰਭੀਰ ਜ਼ਖਮੀ ਹੋ ਗਏ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪਿੰਡ ਦੇ ਲੋਕ ਸਹਿਮ ਗਏ। ਨਿਰਮਲ ਸਿੰਘ ਨੇ ਦੱਸਿਆ ਕਿ ਹਮਲਾਵਰ ਮੋਟਰਸਾਈਕਲ ’ਤੇ ਆਏ ਸਨ ਅਤੇ ਉਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ ਸੀ ਸੀ ਟੀ ਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ।ਉਧਰ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਆਪਣੇ ਰਿਸ਼ਤੇਦਾਰਾਂ ਦੇ ਘਰ ’ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਇਸ ਦੀ ਤੁਰੰਤ ਜਾਂਚ ਦੀ ਮੰਗ ਕੀਤੀ ਹੈ। ਘਟਨਾ ਸਥਾਨ ’ਤੇ ਪਹੁੰਚੇ ਔਜਲਾ ਨੇ ਕਿਹਾ ਕਿ ਇਹ ਧਮਾਕਾ ਸਰਹੱਦੀ ਇਲਾਕਿਆਂ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਗੈਂਗਸਟਰਵਾਦ ਦੀ ਗੰਭੀਰ ਸਥਿਤੀ ਨੂੰ ਦਰਸਾਉਂਦਾ ਹੈ। ਔਜਲਾ ਨੇ ਹਲਕੇ ਦੇ ਵਿਧਾਇਕ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਪੰਚਾਇਤੀ ਚੋਣਾਂ ਦੌਰਾਨ ਇਸ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ।ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ 

 

Published on: 22 Aug 2026

Amandeep Mehra
📣 Share this post

Latest News