• Monday, 15 June 2026
Advertisement Advertisement
ਪੰਜਾਬ ਚ ਹੁਣ ਠੇਕੇਦਰਾਂ ਨੇ ਲਾ ਦਿੱਤਾ ਧਰਨਾ

15 Jun 2026

ਪੰਜਾਬ ਚ ਹੁਣ ਠੇਕੇਦਰਾਂ ਨੇ ਲਾ ਦਿੱਤਾ ਧਰਨਾ

ਲਹਿਰਾ ਮੁਹੱਬਤ,ਲੋਕਬਾਣੀ--ਇਸ ਸ਼ਹਿਰ ਦੀ ਵੱਡੀ ਖ਼ਬਰ ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ ਪਰਿਵਾਰਾਂ ਸਮੇਤ ਧਰਨਾ ਲਗਾਤਾਰ ਛੇਵੇਂ ਦਿਨ ਵੀ ਜਾਰੀ ਹੈ।

ਇਸ ਸਮੇਂ ਹਾਜ਼ਿਰ ਆਗੂਆਂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ, ਲਛਮਣ ਸਿੰਘ ਰਾਮਪੁਰਾ, ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਹਜ਼ਾਰਾਂ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਵੱਖ-ਵੱਖ ਪੋਸਟਾਂ ਤੇ ਤਨਦੇਹੀ ਨਾਲ਼ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।

ਠੇਕਾ ਮੁਲਾਜ਼ਮਾਂ ਦੇ ਲਗਾਤਾਰ ਸੰਘਰਸ਼ ਦੇ ਦਬਾਅ ਸਦਕਾ 24 ਮਈ ਨੂੰ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ਵਿੱਚ ਚੋਣ ਜਾਬਤੇ ਉਪਰੰਤ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਅਤੇ ਤਨਖ਼ਾਹ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਸੀ ਅਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਦਾ ਬਿਓਰਾ ਵੀ ਜਾਰੀ ਕੀਤਾ ਗਿਆ।

ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੀਟਿੰਗ ਵਿੱਚ ਕੀਤੇ ਲਿਖ਼ਤੀ ਫੈਸਲੇ ਤੋਂ ਭੱਜ ਰਹੀ ਹੈ। ਜਿਸਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ ਸਮੁੱਚੇ ਪੰਜਾਬ ਵਿੱਚ 09 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਪਰਿਵਾਰਾਂ ਸਮੇਤ ਸੁਰੂ ਕੀਤਾ ਧਰਨਾ ਲਗਾਤਾਰ ਛੇਵੇਂ ਦਿਨ ਵੀ ਜਾਰੀ ਹੈ।

ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ ਅਤੇ ਭਲਕੇ ਬਿਜਲੀ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਅੱਗੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਜਾਵੇਗਾ।

ਅੱਜ ਦੇ ਧਰਨੇ ਵਿੱਚ ਭਰਾਤਰੀ ਹਮਾਇਤ ਵਜੋਂ ਬੀਕੇਯੂ ਫ਼ਤਿਹ ਤੋਂ ਸੂਬਾ ਪ੍ਰਧਾਨ ਪ੍ਰਭਜੋਤ ਸਿੰਘ ਮਾਨਸ਼ਾਹੀਆ, ਟੀ. ਐੱਸ. ਯੂ. ਭੰਗਲ ਤੋਂ ਸੁਖਵੰਤ ਸਿੰਘ ਸੇਖੋਂ, ਪੰਜਾਬ ਸਟੂਡੈਂਟ ਯੂਨੀਅਨ ਸ਼ਹੀਦ ਰੰਧਾਵਾ ਤੋਂ ਬਿੱਕਰਜੀਤ ਸਿੰਘ ਪੂਹਲਾ ਨੇ ਸੰਬੋਧਨ ਕੀਤਾ।

Published on: 15 Jun 2026

Amandeep Mehra
📣 Share this post

Latest News