• Tuesday, 15 September 2026
Advertisement Advertisement
ਪੰਜਾਬ ਚ ਝੱਖੜ ਤੇਜ ਮੀਂਹ ਦੀ ਚਿਤਾਵਨੀ,,

15 Sep 2026

ਪੰਜਾਬ ਚ ਝੱਖੜ ਤੇਜ ਮੀਂਹ ਦੀ ਚਿਤਾਵਨੀ,,

ਪੰਜਾਬ ਚ ਝੱਖੜ ਤੇਜ ਮੀਂਹ ਦੀ ਚਿਤਾਵਨੀ,,
 ਚੰਡੀਗੜ , ਲੋਕ ਬਾਣੀ -- ਪੰਜਾਬ ਵਿਚ ਇਕ ਵਾਰ ਫਿਰ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲਿਆ ਹੈ। ਬੀਤੇ ਦਿਨ ਪਈ ਬਾਰਿਸ਼ ਕਾਰਨ ਜਿੱਥੇ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ, ਉਥੇ ਤਾਪਮਾਨ ਵਿਚ ਵੀ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ ਹੈ। ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਮੌਸਮ ਸਬੰਧੀ ਤਾਜ਼ਾ ਅਪਡੇਟ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 14 ਸਤੰਬਰ ਤੋਂ 17 ਸਤੰਬਰ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਝੱਖੜ, ਬਿਜਲੀ ਚਮਕਣ ਅਤੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਦਕਿ 18 ਸਤੰਬਰ ਨੂੰ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਭਾਰੀ ਮੀਂਹ ਨੂੰ ਵੇਖਦੇ ਹੋਏ ਕੁਝ ਜ਼ਿਲ੍ਹਿਆਂ 'ਚ ਵਿਭਾਗ ਵੱਲੋਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਅੱਜ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਚ ਮੀਂਹ ਪਵੇਗਾ। 15 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ। 16 ਸਤੰਬਰ ਤੋਂ ਪੂਰੇ ਪੰਜਾਬ ਵਿਚ ਮੌਸਮ ਵਿਚ ਬਦਲੇਗਾ, ਜਿੱਥੇ ਤੇਜ਼ ਬਾਰਿਸ਼ ਹੋਵੇਗੀ, ਉਥੇ ਹੀ ਹਨ੍ਹੇਰੀ-ਝੱਖੜ ਦੇ ਨਾਲ ਬਿਜਲੀ ਵੀ ਚਮਕੇਗੀ। ਇਸ ਦੌਰਾਨ ਵਿਭਾਗ ਨੇ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ ਅਤੇ ਮੋਹਾਲੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਫਿਰੋਜ਼ਪੁਰ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਮੁਕਤਸਰ, ਫਰੀਦਕੋਟ, ਮੋਗਾ ਅਤੇ ਬਠਿੰਡਾ ਵਿੱਚ ਗਰਜ-ਚਮਕ ਨਾਲ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 
ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਪਟਿਆਲਾ ਲਈ ਕੋਈ ਚਿਤਾਵਨੀ ਨਹੀਂ ਹੈ। ਇਸੇ ਤਰ੍ਹਾਂ 17 ਸਤੰਬਰ ਨੂੰ ਵੀ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਪੰਜਵੇਂ ਦਿਨ ਯਾਨੀ ਕਿ 18 ਸਤੰਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। 

Published on: 15 Sep 2026

Amandeep Mehra
📣 Share this post