ਪੰਜਾਬ ਚ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਹੁਣ ਦੋ ਪੁਲਿਸ ਮੁਲਾਜ਼ਮਾਂ ਦਾ ਗੋਲੀਆਂ ਮਾਰ ਕੀਤਾ ਕਤਲ
ਗੁਰਦਾਸਪੁਰ, ਨਵਨੀਤ ਕੁਮਾਰ - ਪੰਜਾਬ ਵਿੱਚ ਆਪ ਸਰਕਾਰ ਆਉਣ ਤੋਂ ਬਾਅਦ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਹੋਇਆ ਪਿਆ ਹੈ ਰੋਜ ਲੁੱਟ ਖੋਹਾਂ ਕਤਲ ਹੋ ਰਹੇ ਹਨ ਤਾਜ਼ਾ ਮਾਮਲਾ ਇਸ ਵਾਰ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਦਾ ਹੈ ਘਟਨਾ ਪਾਕਿਸਤਾਨ ਸਰਹੱਦ ਦੇ ਸੈਕਿੰਡ ਡਿਫੈਂਸ ਆਫ ਲਾਈਨ ਦੀ ਆਦੀਆਂ ਚੈਕ ਪੋਸਟ 'ਦੀ ਹੈ ਜਿਥੇ ਦੋ ਪੁਲਿਸ ਵਾਲਿਆਂ ਦੀਆਂ ਚੈਕ ਪੋਸਟ ਦੇ ਅੰਦਰ ਮ੍ਰਿਤਕ ਦੇਹਾਂ ਮਿਲਣ ਤੋਂ ਬਾਅਦ ਪੂਰੇ ਇਲਾਕੇ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਦੇ ਮੁਤਾਬਿਕ ਮ੍ਰਿਤਕ ਦੇਹਾਂ ਚੈੱਕ ਪੋਸਟ 'ਤੇ ਤਾਇਨਾਤ ਏ.ਐਸ.ਆਈ ਕਮਾਂਡੋ ਗੁਰਨਾਮ ਸਿੰਘ ਅਤੇ ਹੋਮਗਾਰਡ ਜਵਾਨ ਅਸ਼ੋਕ ਦੀਆਂ ਹਨ। ਪੁਲਿਸ ਦੇ ਆਲਾ ਅਧਿਕਾਰੀ ਮੌਕੇ ਤੇ ਪਹੁੰਚੇ ਹੋਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਕਿ ਆਖਿਰ ਕਿਸ ਕਾਰਨ ਕਰਕੇ ਇਹ ਘਟਨਾ ਵਾਪਰੀ ਹੈ। ਆਸ ਪਾਸ ਦੇ ਖੇਤਰ ਵਿਚ ਦੋਵਾਂ ਪੁਲਿਸ ਕਰਮਚਾਰੀਆਂ ਨੂੰ ਗੋਲੀ ਲੱਗਣ ਦੀ ਖ਼ਬਰ ਫੈਲੀ ਹੋਈ ਹੈ। ਜਿਸ ਨਾਲ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ
