ਚੰਡੀਗ੍ਹੜ,ਲੋਕਬਾਣੀ--(Punjab Rain Alert ) ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਵਿੱਚ ਅੱਜ ਵੀ ਅੱਗ ਉਗਲਦੀ ਗਰਮੀ ਅਤੇ ਭਿਆਨਕ ਲੂ (ਹੀਟਵੇਵ) ਦਾ ਕਹਿਰ ਲਗਾਤਾਰ ਜਾਰੀ ਹੈ। ਮੌਸਮ ਵਿਭਾਗ (Punjab Weather Update) ਨੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਲਈ ਲੂ ਦਾ ‘ਆਰੇਂਜ ਅਲਰਟ’ ਬਰਕਰਾਰ ਰੱਖਿਆ ਹੈ। ਹਾਲਾਂਕਿ, ਗਰਮੀ ਦੀ ਮਾਰ ਝੱਲ ਰਹੇ ਪੰਜਾਬ (Punjab News) ਵਾਸੀਆਂ ਲਈ ਇੱਕ ਰਾਹਤ ਭਰੀ ਖ਼ਬਰ ਵੀ ਹੈ। ਕੱਲ੍ਹ ਤੋਂ ਸੂਬੇ ਦੇ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ। ਵਿਭਾਗ ਨੇ ਕਈ ਇਲਾਕਿਆਂ ਵਿੱਚ ਤੇਜ ਹਵਾਵਾਂ ਚੱਲਣ, ਮੀਂਹ ਪੈਣ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਜਤਾਉਂਦਿਆਂ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਕੇਂਦਰ ਮੁਤਾਬਕ ਆਉਣ ਵਾਲੀ 14 ਜੂਨ ਤੱਕ ਸੂਬੇ ਦੇ ਬਹੁਤ ਹਿਸਿਆਂ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ -ਬਦਲਿਆ ਰਹੇਗਾ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਜ਼ਿਆਦਾ ਰਿਹਾ। ਲੰਘੇ ਦਿਨ ਬਠਿੰਡਾ (Bathinda Temperature) ਪੰਜਾਬ ਦਾ ਸਭ ਤੋਂ ਗਰਮ (Heatwave in Punjab) ਜ਼ਿਲ੍ਹਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 46.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਫਰੀਦਕੋਟ ਵਿੱਚ 44 ਡਿਗਰੀ, ਲੁਧਿਆਣਾ ਵਿੱਚ 43.6 ਡਿਗਰੀ, ਅੰਮ੍ਰਿਤਸਰ ਵਿੱਚ 43.5 ਡਿਗਰੀ ਅਤੇ ਫਿਰੋਜ਼ਪੁਰ ਵਿੱਚ 43.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਹੋਇਆ। ਪੰਜਾਬ ਦੇ ਲਗਭਗ ਸਾਰੇ ਹੀ ਜ਼ਿਲ੍ਹਿਆਂ ਵਿੱਚ ਪਾਰਾ 40 ਡਿਗਰੀ ਸੈਲਸੀਅਸ ਤੋਂ ਉੱਪਰ (Punjab Weather Forecast) ਬਣਿਆ ਹੋਇਆ ਹੈ। ਦੂਜੇ ਪਾਸੇ, ਘੱਟੋ-ਘੱਟ ਤਾਪਮਾਨ ਵਿੱਚ ਵੀ 0.1 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਹੁਸ਼ਿਆਰਪੁਰ ਜ਼ਿਲ੍ਹਾ ਸਭ ਤੋਂ ਘੱਟ, ਯਾਨੀ 22.9 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਸਰਦ ਇਲਾਕਾ ਰਿਹਾ। ਮੌਸਮ ਵਿਭਾਗ ਨੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੁਪਹਿਰ ਵੇਲੇ ਬਿਨਾਂ ਵਜ੍ਹਾ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਗਰਮੀ ਤੋਂ ਬਚਣ ਲਈ ਲੋੜੀਂਦੀ ਸਾਵਧਾਨੀ ਵਰਤਣ।
Punjab
