ਚੰਡੀਗ੍ਹੜ,ਲੋਕਬਾਣੀ--(Punjab Weather Update)ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਸੂਬੇ ਦੇ 8 ਜ਼ਿਲ੍ਹਿਆਂ ਲਈ ਗਰਮੀ ਦੀ ਲਹਿਰ (Heatwave) ਦਾ ‘ਯੈਲੋ ਅਲਰਟ’ (Yellow Alert) ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਫਿਲਹਾਲ ਸੂਬੇ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ, ਜਿਸ ਕਾਰਨ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਜ਼ਬਰਦਸਤ ਲੂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ 44 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਝੱਖੜ/ਹਵਾਵਾਂ ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਆਮ ਤਾਪਮਾਨ ਨਾਲੋਂ 2.3 ਡਿਗਰੀ ਸੈਲਸੀਅਸ ਬਣਦਾ ਹੈ। ਲੰਘੇ ਦਿਨ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 41.0 ਡਿਗਰੀ ਸੈਲਸੀਅਸ ਰਿਹਾ।
ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਗਰਮੀ ਦੀ ਇਹ ਭਿਆਨਕ ਸਥਿਤੀ 10 ਜੂਨ ਨੂੰ ਵੀ ਇਸੇ ਤਰ੍ਹਾਂ ਬਣੀ ਰਹੇਗੀ। ਹਾਲਾਂਕਿ, ਗਰਮੀ ਦੀ ਮਾਰ ਝੱਲ ਰਹੇ ਪੰਜਾਬੀਆਂ ਲਈ ਇੱਕ ਰਾਹਤ ਭਰੀ ਖ਼ਬਰ ਵੀ ਹੈ। 11 ਜੂਨ ਤੋਂ ਸੂਬੇ ਵਿੱਚ ਮੌਸਮ ਦਾ ਮਿਜ਼ਾਜ ਬਦਲਣਾ ਸ਼ੁਰੂ ਹੋ ਜਾਵੇਗਾ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ, ਗਰਜ-ਚਮਕ ਅਤੇ ਗੜੇ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਨਿਜਾਤ ਮਿਲੇਗੀ।
Lifestyle
