ਪੰਜਾਬ ਚ ਫੇਰ ਚੱਲੀ ਬਗੈਰ ਨਾਗਾਂ ਗੋਲੀ ਇਕ ਦੀ ਮੌਤ
ਤਰਨਤਾਰਨ, ਲੋਕ ਬਾਣੀ -- --ਪੰਜਾਬ ਚ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਹੈ ਗੋਲੀਆਂ,ਕਤਲ ਲੁੱਟ ਫਿਰੋਤੀ ਦੀ ਘਟਨਾ ਤਾ ਆਮ ਹੀ ਹੋ ਗਿਆ ਹੈ ਤਾਜ਼ਾ ਮਾਮਲਾ ਤਰਨਤਾਰਨ ਦੇ ਸਰਹੱਦੀ ਕਸਬਾ ਖੇਮਕਰਨ ਵਿਚ ਗੈਂਗਸਟਰਾਂ ਦੇ ਭੁਲੇਖੇ ਕਾਰ ਸਵਾਰ ਨੌਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ ਹੋ ਗਈ, ਇਸ ਗੋਲੀਬਾਰੀ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਨੌਜਵਾਨ ਗੰਭੀਰ ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਮਨਜੀਤ ਸਿੰਘ ਕੱਟਾ ਨੂੰ ਪਿਛਲੇ ਕੁਝ ਸਮੇਂ ਤੋਂ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ ਅਤੇ ਗੈਂਗਸਟਰਾਂ ਦੇ ਭੁਲੇਖੇ ਵਿਚ ਹੀ ਉਸ ਨੇ ਕਾਰ 'ਤੇ ਗੋਲੀਬਾਰੀ ਕਰ ਦਿੱਤੀ। ਗੋਲੀਬਾਰੀ ਦੀ ਘਟਨਾ ਵਿਚ ਜ਼ਖਮੀ ਹੋਏ ਵਿਅਕਤੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਕਿਸੇ ਨਾਲ ਝਗੜਾ ਹੋਇਆ ਸੀ ਅਤੇ ਉਹ ਉਥੋਂ ਡਸਟਰ ਗੱਡੀ ਵਿਚ ਸਵਾਰ ਹੋ ਕੇ ਆ ਰਹੇ ਸਨ। ਇਸੇ ਦੌਰਾਨ ਮਨਜੀਤ ਸਿੰਘ ਕੱਟਾ ਅਤੇ ਸੰਦੀਪ ਸਿੰਘ ਨੇ ਉਨ੍ਹਾਂ 'ਤੇ ਅਚਾਨਕ ਗੋਲੀਬਾਰੀ ਕਰ ਦਿੱਤੀ।
ਇਸ ਫਾਇਰਿੰਗ ਵਿਚ ਗੁਰਸੇਵਕ ਸਿੰਘ ਦੀ ਮੌਤ ਹੋ ਗਈ, ਜਦਕਿ ਹਰਕੀਰਤ ਸਿੰਘ ਅਤੇ ਸਾਜਨਪ੍ਰੀਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਮੁੱਢਲੀ ਜਾਣਕਾਰੀ ਮੁਤਾਬਕ ਗੈਂਗਸਟਰਾਂ ਦੇ ਸ਼ੱਕ ਵਿਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਹਾਲਾਂਕਿ ਘਟਨਾ ਦੇ ਪਿੱਛੇ ਦੀ ਅਸਲ ਵਜ੍ਹਾ ਦੀ ਅਜੇ ਪੁਸ਼ਟੀ ਨਹੀਂ ਹੋਈ
