• Sunday, 10 May 2026
Advertisement Advertisement
ਪੰਜਾਬ ਚ ਠੇਕਾ ਮੁਲਾਜ਼ਮਾਂ ਨੂੰ ਮਿਲੀਆਂ ਵੱਡਾ ਸਮਰਥਨ

09 May 2026

ਪੰਜਾਬ ਚ ਠੇਕਾ ਮੁਲਾਜ਼ਮਾਂ ਨੂੰ ਮਿਲੀਆਂ ਵੱਡਾ ਸਮਰਥਨ

ਸ੍ਰੀ ਅਨੰਦਪੁਰ ਸਾਹਿਬ , ਲੋਕਬਾਣੀ-- ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਵਿੱਚ ਪਾਵਰਕਾਮ ਅਤੇ ਟ੍ਰਾਂਸਕੋ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੇ ਰੁਜ਼ਗਾਰ ਨੂੰ ਪੱਕਾ ਕਰਵਾਉਣ ਲਈ ਵਿੱਢਿਆ ਗਿਆ ਸੰਘਰਸ਼ ਹੁਣ ਹੋਰ ਤੇਜ਼ ਹੁੰਦਾ ਜਾ ਰਿਹਾ ਹੈ।ਅੱਜ ਟੈਕਨੀਕਲ ਸਰਵਿਸਜ਼ ਯੂਨੀਅਨ (TSU) ਨੇ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਰਸਮੀ ਐਲਾਨ ਕਰ ਦਿੱਤਾ ਹੈ।TSU ਦੇ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਔਲਖ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਅੱਗੇ ਠੇਕਾ ਕਾਮੇ ਲਗਾਤਾਰ ਧਰਨਾ ਦੇ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਪ੍ਰਬੰਧਕ ਸਿਰਫ਼ ਮੀਟਿੰਗਾਂ ਦੇ ਭਰੋਸੇ ਦੇ ਕੇ ਟਾਲਮਟੋਲ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਕਾਮੇ ਸਾਲਾਂ ਤੋਂ ਆਊਟਸੋਰਸ ਆਧਾਰ ‘ਤੇ ਵਿਭਾਗ ਦਾ ਅਹਿਮ ਕੰਮ ਸੰਭਾਲ ਰਹੇ ਹਨ ਅਤੇ ਉਨ੍ਹਾਂ ਕੋਲ ਲੰਮਾ ਤਜਰਬਾ ਹੈ। ਵਿਭਾਗ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਇਨ੍ਹਾਂ ਤਜਰਬੇਕਾਰ ਕਾਮਿਆਂ ਨੂੰ ਪੱਕਾ ਨਾ ਕਰਨਾ ਸਰਾਸਰ ਬੇਇਨਸਾਫ਼ੀ ਹੈ।ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਇੱਕ ਪਾਸੇ ਰੁਜ਼ਗਾਰ ਦੇਣ ਦੇ ਵਾਅਦੇ ਕਰਦੀ ਹੈ ਅਤੇ ਦੂਜੇ ਪਾਸੇ ਬਿਜਲੀ ਕਾਰਪੋਰੇਸ਼ਨ ਸਮੇਤ ਹੋਰ ਸਰਕਾਰੀ ਵਿਭਾਗਾਂ ਨੂੰ ਨਿੱਜੀ ਹੱਥਾਂ ਵਿੱਚ ਵੇਚਣ (ਨਿੱਜੀਕਰਨ) ਦੀਆਂ ਤਿਆਰੀਆਂ ਕਰ ਰਹੀ ਹੈ।ਉਨ੍ਹਾਂ ਮੰਗ ਕੀਤੀ ਕਿ, ਸਮੂਹ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਠੇਕਾ ਕਾਮਿਆਂ ਨੂੰ ਵਿਭਾਗ ਅਧੀਨ ਲਿਆ ਕੇ ਰੈਗੂਲਰ ਕੀਤਾ ਜਾਵੇ। 15ਵੀਂ ਲੇਬਰ ਕਾਨਫਰੰਸ ਦੇ ਨਿਯਮਾਂ ਅਨੁਸਾਰ ਗੁਜ਼ਾਰੇ ਯੋਗ ਤਨਖਾਹ ਲਾਗੂ ਕੀਤੀ ਜਾਵੇ।ਆਗੂਆਂ ਨੇ ਦੱਸਿਆ ਕਿ ਠੇਕਾ ਕਾਮੇ ਪਿਛਲੇ ਕਈ ਦਿਨਾਂ ਤੋਂ ਮੰਤਰੀਆਂ ਦੇ ਹਲਕਿਆਂ ਵਿੱਚ ‘ਝੰਡਾ ਮਾਰਚ’ ਕਰਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।ਜੇਕਰ ਸਰਕਾਰ ਨੇ ਤੁਰੰਤ ਮੀਟਿੰਗ ਕਰਕੇ ਮੰਗਾਂ ਦਾ ਹੱਲ ਨਾ ਕੱਢਿਆ, ਤਾਂ ਟੈਕਨੀਕਲ ਸਰਵਿਸਜ਼ ਯੂਨੀਅਨ ਵੱਡਾ ਫ਼ੈਸਲਾ ਲੈ ਕੇ ਇਸ ਸੰਘਰਸ਼ ਵਿੱਚ ਸਿੱਧੇ ਤੌਰ ‘ਤੇ ਕੁੱਦ ਜਾਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Published on: 09 May 2026

Amandeep Mehra
📣 Share this post

Latest News